Image default
ਤਾਜਾ ਖਬਰਾਂ

Breaking- ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਜਿੰਨ੍ਹਾਂ ਵੀਆਈਪੀ ਸੁਰੱਖਿਆ ਵਾਪਸ ਲਈ ਸੀ ਉਹਨਾਂ ਨੂੰ ਸੁਰੱਖਿਆ ਵਾਪਸ

Breaking- ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਜਿੰਨ੍ਹਾਂ ਵੀਆਈਪੀ ਸੁਰੱਖਿਆ ਵਾਪਸ ਲਈ ਸੀ ਉਹਨਾਂ ਨੂੰ ਸੁਰੱਖਿਆ ਵਾਪਸ

ਚੰਡੀਗੜ੍ਹ, 23 ਅਗਸਤ – ਪੰਜਾਬ ਸਰਕਾਰ ਵੱਲੋਂ ਵੀਆਈਪੀ ਸੁਰੱਖਿਆ ਵਾਪਸ ਲਏ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਪੰਜਾਬ ਸਰਕਾਰ ਨੂੰ ਵੀਆਈਪੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਨਵੇਂ ਤਰੀਕੇ ਤੇ ਨਵੇਂ ਸਿਰੇ ਤੋਂ ਸਮੀਖਿਆ ਕਰਨ ਦੇ ਹੁਕਮ ਦਿੱਤੇ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਜਿਨ੍ਹਾਂ ਵੀਆਈਪੀਜ਼ ਦੀ ਸੁਰੱਖਿਆ ਘਟਾਈ ਜਾਂ ਵਧਾਈ ਗਈ ਹੈ ਉਸ ਦੀ ਨਵੇਂ ਤਰੀਕੇ ਨਾਲ ਸਮੀਖਿਆ ਕੀਤੀ ਜਾਵੇ।
ਅਦਾਲਤ ਦਾ ਕਹਿਣਾ ਕਿ ਸਮੀਖਿਆ ਕਰਦੇ ਸਮੇਂ ਇਸ ਵਿੱਚ ਰਾਜ ਅਤੇ ਕੇਂਦਰੀ ਏਜੰਸੀ ਦਾ ਇਨਪੁੱਟ ਵੀ ਲਿਆ ਜਾਣਾ ਚਾਹੀਦਾ ਹੈ। ਕੋਰਟ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਲਿਆ ਜਾਣਾ ਚਾਹੀਦਾ ਹੈ।
ਹਾਈਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਅਦਾਲਤ ਨੇ ਆਦੇਸ਼ ਦਿੱਤਾ ਕਿ ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।

Related posts

1984 ਸਿੱਖ ਕਤਲੇਆਮ ਕੇਸ: ਅਦਾਲਤ ਨੇ ਸੀਬੀਆਈ ਨੂੰ ਜਗਦੀਸ਼ ਟਾਈਟਲਰ ਖਿਲਾਫ ਗਵਾਹ ਲੱਭਣ ਦੇ ਦਿੱਤੇ ਹੁਕਮ

Balwinder hali

ਰੀਜ਼ਨ ਕਾਨਫਰੰਸ ‘ਕਿਆਂਸ-2022 ਦੌਰਾਨ ਸੀਨੀਅਰ ਅਹੁਦੇਦਾਰਾਂ ਦੀ ਭਰਵੀਂ ਸ਼ਮੂਲੀਅਤ

punjabdiary

Breaking- ਪਿਛਲੇ ਸਾਲਾਂ ਨਾਲੋਂ ਇਸ ਵਾਰ ਕਿਸਾਨ ਭਰਾਵਾਂ ਨੇ ਘੱਟ ਪਰਾਲੀ ਸਾੜੀ, ਮੈਨੂੰ ਖੁਸ਼ੀ ਹੈ – ਖੇਤੀਬਾੜੀ ਮੰਤਰੀ

punjabdiary

Leave a Comment