Breaking- ਹਾੜ੍ਹੀ ਸੀਜ਼ਨ ਲਈ ਖਾਦਾਂ ਦੇ ਅਗਾਊਂ ਪ੍ਰਬੰਧਾਂ ਲਈ ਕੀਤੀ ਜ਼ਿਲ੍ਹੇ ਦੇ ਡੀਲਰਾਂ ਨਾਲ ਮੀਟਿੰਗ
ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਫਰੀਦਕੋਟ, 15 ਸਤੰਬਰ – (ਪੰਜਾਬ ਡਾਇਰੀ) ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਦੇ ਹੋਲਸੇਲ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਮੀਟਿੰਗ ਵਿਚ ਆਉਣ ਵਾਲੇ ਹਾੜ੍ਹੀ ਸੀਜ਼ਨ ਲਈ ਖਾਦਾਂ ਦੇ ਪ੍ਰਬੰਧ ਸਬੰਧੀ ਵਿਸਥਾਰਤ ਚਰਚਾ ਕੀਤੀ ਗਈ ।
ਇਸ ਮੀਟਿੰਗ ਦੌਰਾਨ ਡਾ ਗਿੱਲ ਨੇ ਦੱਸਿਆ ਕਿ ਇਸ ਵਾਰ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਸਹੀ ਸਮੇਂ, ਰੇਟ ਅਤੇ ਮਾਤਰਾ ਵਿਚ ਖਾਦਾਂ ਮੁਹੱਈਆ ਕਰਾਈਆਂ ਜਾ ਸਕਣ । ਇਸ ਤੋਂ ਇਲਾਵਾ ਉਨ੍ਹਾਂ ਸਮੂਹ ਡੀਲਰਾਂ ਨੂੰ ਸਖਤ ਹਦਾਇਤ ਦਿੱਤੀ ਕਿ ਉਹ ਆਪਣੇ ਸੇਲ-ਸਟਾਕ ਦਾ ਸਹੀ ਰਿਕਾਰਡ ਮਹਿਕਮੇ ਨੂੰ ਤੁਰੰਤ ਰਿਪੋਰਟ ਕਰਨ, ਖਾਦਾਂ ਨੂੰ ਕੇਵਲ ਅਧਿਕਾਰਿਤ ਗੋਦਾਮਾ ਚ ਹੀ ਸਟੋਰ ਕਰਨ, ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਖਾਦਾਂ ਦੇ ਨਾਲ ਕਿਸੇ ਕਿਸਮ ਦੀ ਟੈਗਿੰਗ ਨਾ ਕੀਤਾ ਜਾਵੇ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾਡ਼ੀ ਅਫਸਰ ਕੋਟਕਪੂਰਾ ਨੇ ਡੀਲਰਾਂ ਨੂੰ ਦੱਸਿਆ ਕਿ ਕਿਸਾਨਾਂ ਨੂੰ ਪੱਕਾ ਬਿੱਲ ਕੱਟ ਕੇ ਹੀ ਖਾਦਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਕਿਸਮ ਦੀਆਂ ਨਕਲੀ ਖਾਦਾਂ ਵਿਕਰੀ ਨਾ ਕੀਤੀ ਜਾ ਸਕੇ ।
ਇਸ ਮੀਟਿੰਗ ਵਿੱਚ ਡਾ ਅਰਸ਼ਦੀਪ ਕੌਰ ਗਿੱਲ ਖੇਤੀਬਾਡ਼ੀ ਵਿਕਾਸ ਅਫਸਰ (ਇਨਫੋਰਸਮੈਂਟ) ਫਰੀਦਕੋਟ, ਡਾ ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ ਪੀ) ਬਲਾਕ ਫਰੀਦਕੋਟ, ਡਾ ਨਵਪ੍ਰੀਤ ਸਿੰਘ ਏਡੀਓ ਜ਼ਿਲ੍ਹਾ ਕਮ ਬਲਾਕ ਕੋਟਕਪੂਰਾ, ਹਰਜਿੰਦਰ ਸਿੰਘ ਏ. ਐੱਸ. ਆਈ ਨੇ ਵੀ ਅਹਿਮ ਵਿਚਾਰਾਂ ਡੀਲਰਾਂ ਨਾਲ ਸਾਂਝੀਆਂ ਕੀਤੀਆਂ।