Image default
ਤਾਜਾ ਖਬਰਾਂ

Breaking- ਹੁਣ ਘਰ ਬੈਠੇ ਹੀ ਲੈ ਸਕੋਗੇ 283 ਸੇਵਾਵਾਂ ਦਾ ਲਾਭ, ਖੱਜਲ ਖੁਆਰ ਨਹੀਂ ਹੋਣਾ ਪਵੇਗਾ: ਪੰਜਾਬ ਸਰਕਾਰ ਦਾ ਐਲਾਨ

Breaking- ਹੁਣ ਘਰ ਬੈਠੇ ਹੀ ਲੈ ਸਕੋਗੇ 283 ਸੇਵਾਵਾਂ ਦਾ ਲਾਭ, ਖੱਜਲ ਖੁਆਰ ਨਹੀਂ ਹੋਣਾ ਪਵੇਗਾ: ਪੰਜਾਬ ਸਰਕਾਰ ਦਾ ਐਲਾਨ

ਚੰਡੀਗੜ, 1 ਸਤੰਬਰ – (ਬਾਬੂਸ਼ਾਹੀ ਨੈਟਵਰਕ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲ ਜਾਵੇਗਾ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਕਿਸੇ ਵਿਦਿਆਰਥੀ ਨੂੰ ਦਾਖਲੇ ਲਈ ਜਨਮ ਜਾਂ ਜਾਤੀ ਸਰਟੀਫਿਕੇਟ ਹਾਸਲ ਕਰਨਾ। ਹਰ ਵਾਰ ਸੇਵਾ ਕੇਂਦਰ ਜਾ ਕੇ ਹੌਲੋਗਰਾਮ ਨਾਲ ਦਸਤਖਤ ਕਰਵਾ ਕੇ ਸਰਟੀਫਿਕੇਟ ਹਾਸਲ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਦਿੱਤੇ ਨਿਰਦੇਸ਼ਾਂ ਤਹਿਤ ਹੁਣ ਇਨਾਂ 283 ਸੇਵਾਵਾਂ ਵਾਲੇ ਸਰਟੀਫਿਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮਿਲ ਜਾਵੇਗਾ ਅਤੇ ਇਸ ਸਰਟੀਫਿਕੇਟ ਦੀ ਵੈਧ ਹੋਣ ਬਾਰੇ ਪ੍ਰਸ਼ਾਸਕੀ ਸੁਧਾਰ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ।

Related posts

ਬੀਕੇਯੂ ਰਾਜੇਵਾਲ ਨੂੰ ਲੱਗਾ ਵੱਡਾ ਝਟਕਾ, ਪੰਜਾਬ ਦੇ ਦੋ ਨਾਮੀ ਜਿਲਿਆਂ ਨੇ ਤੋੜਿਆ ਨਾਤਾ

punjabdiary

ਮੌਂਕੀ ਪੌਕਸ ਵਾਇਰਸ : ਚੰਡੀਗੜ੍ਹ ‘ਚ ਸਿਹਤ ਵਿਭਾਗ ਨੇ ਐਡਵਾਇਜ਼ਰੀ ਕੀਤੀ ਜਾਰੀ

punjabdiary

ਪ੍ਰਧਾਨ ਮੰਤਰੀ ਜੀ ਦਾ ਪ੍ਰੋਗਰਾਮ ਪ੍ਰੀਖਿਆ ਤੇ ਚਰਚਾ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ (ਬਠਿੰਡਾ) ਵਿਖੇ ਵਿਦਿਆਰਥੀਆਂ ਨੂੰ ਲਾਈਵ ਦਿਖਾਇਆ ਗਿਆ

punjabdiary

Leave a Comment