Image default
ਅਪਰਾਧ ਤਾਜਾ ਖਬਰਾਂ

Breaking – ਹੁਣ ਜੇਲ੍ਹਾਂ ਵਿਚ ਗੈਂਗਸਟਰਾਂ ਨੂੰ ਪੁਲਿਸ ਦਾ ਖੌਫ ਨਹੀਂ, ਜੇਲ੍ਹ ਦੇ ਪੁਲਿਸ ਮੁਲਾਜ਼ਮ ਨੂੰ ਹੀ ਜਾਨੋ ਮਾਰਨ ਦੀ ਦਿੱਤੀ ਧਮਕੀ

Breaking – ਹੁਣ ਜੇਲ੍ਹਾਂ ਵਿਚ ਗੈਂਗਸਟਰਾਂ ਨੂੰ ਪੁਲਿਸ ਦਾ ਖੌਫ ਨਹੀਂ, ਜੇਲ੍ਹ ਦੇ ਪੁਲਿਸ ਮੁਲਾਜ਼ਮ ਨੂੰ ਹੀ ਜਾਨੋ ਮਾਰਨ ਦੀ ਦਿੱਤੀ ਧਮਕੀ

24 ਅਗਸਤ – ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀ ਬੇਲਗਾਮ ਹੋ ਗਏ ਹਨ। ਜੇਲ੍ਹਾਂ ਵਿੱਚ ਬੈਠੇ ਕੈਦੀ ਅਪਰਾਧਾਂ ਨੂੰ ਅੰਜਾਮ ਦੇ ਰਹੇ ਹੈ। ਉਨ੍ਹਾਂ ਦਾ ਵੱਡਾ ਸਾਧਨ ਹੁੰਦਾ ਮੋਬਾਈਲ,ਜਿਸ ਨੂੰ ਲੈਕੇ ਜੇਲ੍ਹ ਪ੍ਰਸ਼ਾਸਨ ਬੈਰਕਾਂ ਰਟੀਨ ਚੈਕਿੰਗ ਕਰਦਾ ਰਹਿੰਦਾ ਹੈ। ਇਸ ਹੀ ਤਰ੍ਹਾਂ ਬਠਿੰਡਾ ਜੇਲ੍ਹ ਵਿੱਚ ਬੈਰਕਾਂ ਦੀ ਰਟੀਨ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਕਰਨ ਗਏ ਪੁਲਿਸ ਕਰਮਚਾਰੀਆਂ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਧਮਕੀ ਦਿੱਤੀ ਹੈ। ਸੁਖਪ੍ਰੀਤ ਬੁੱਢਾ ਨੇ ਆਖਿਆ ਜੇ ਦੁਬਾਰਾ ਤਲਾਸ਼ੀ ਲਈ ਤਾਂ ਤੁਹਾਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਕਤਲ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ

punjabdiary

Breaking News- ਚੇਅਰਮੈਨ ਪਨਸੀਡ ਪੰਜਾਬ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabdiary

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 328 ‘ਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ : ਸਿਬਿਨ ਸੀ

punjabdiary

Leave a Comment