Image default
About us ਤਾਜਾ ਖਬਰਾਂ

Breaking- ਹੁਣ ਪੰਜਾਬ ਵਿਚ ਫੌਜ ਦੀ ਭਰਤੀ ਨਹੀਂ ਹੋਵੇਗੀ, ਭਰਤੀਆਂ ਰੈਲੀਆਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ

Breaking- ਹੁਣ ਪੰਜਾਬ ਵਿਚ ਫੌਜ ਦੀ ਭਰਤੀ ਨਹੀਂ ਹੋਵੇਗੀ, ਭਰਤੀਆਂ ਰੈਲੀਆਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ

ਜਲੰਧਰ, 14 ਸਤੰਬਰ – ਜਲੰਧਰ ਵਿੱਚ ਅਗਨੀਪਥ ਸਕੀਮ ਰਾਹੀਂ ਹੋਣ ਜਾ ਰਹੀ ਫੌਜ ਦੀ ਭਰਤੀ ਨੂੰ ਰੱਦ ਹੋ ਸਕਦੀ ਹੈ। ਫੌਜ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਬਣਦਾ ਸਾਥ ਨਹੀਂ ਮਿਲ ਰਿਹਾ, ਜਿਸ ਕਾਰਨ ਫੌਜ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਫੌਜ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਹੈ।
ਆਪਣੇ ਪੱਤਰ ਵਿੱਚ ਫੌਜ ਨੇ ਕਿਹਾ ਹੈ ਕਿ ਭਰਤੀ ਰੈਲੀਆਂ ਜਾਂ ਤਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ ਜਾਂ ਗੁਆਂਢੀ ਰਾਜਾਂ ਵਿੱਚ ਤਬਦੀਲ ਕੀਤੀਆਂ ਜਾ ਸਕਦੀਆਂ ਹਨ। ਜਲੰਧਰ ਜ਼ੋਨਲ ਰਿਕਰੂਟਿੰਗ ਅਫਸਰ ਮੇਜਰ ਜਨਰਲ ਸ਼ਰਦ ਬਿਕਰਮ ਸਿੰਘ ਨੇ ਇਹ ਪੱਤਰ 8 ਸਤੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੂੰ ਲਿਖਿਆ ਹੈ।
ਫੌਜ ਦਾ ਕਹਿਣਾ ਹੈ ਕਿ ਭਰਤੀ ਰੈਲੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਜ਼ਰੂਰੀ ਹਨ। ਭਰਤੀ ਰੈਲੀ ਵਾਲੀ ਥਾਂ ਉੱਤੇ ਮੈਡੀਕਲ ਟੀਮ ਸਮੇਤ ਐਂਬੂਲੈਂਸ ਦਾ ਪ੍ਰਬੰਧ ਜ਼ਰੂਰੀ ਹੈ। ਇਸ ਦੇ ਨਾਲ ਹੀ ਭਰਤੀ ਰੈਲੀ ਦੌਰਾਨ ਰੋਜ਼ਾਨਾ 3 ਤੋਂ 4 ਹਜ਼ਾਰ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਭਰਤੀ ਰੈਲੀ ਦੇ ਆਯੋਜਨ ਲਈ ਭੀੜ ਨੂੰ ਕਾਬੂ ਕਰਨ ਲਈ ਫੌਜ ਨੂੰ ਪੁਲਿਸ, ਮੈਡੀਕਲ ਸਹੂਲਤਾਂ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਦੀ ਲੋੜ ਪਵੇਗੀ ਅਤੇ ਇੰਨ੍ਹਾਂ ਸੁਵਿਧਾਵਾਂ ਲਈ ਪ੍ਰਸ਼ਾਸਨ ਕੋਲ ਜ਼ਰੂਰੀ ਪ੍ਰਬੰਧ ਨਜ਼ਰ ਨਹੀਂ ਆ ਰਹੇ ਹਨ।

Related posts

1 ਦਸੰਬਰ ਤੋਂ ਇਨ੍ਹਾਂ ਯੂਜਰਸ ਦੇ ਅਕਾਊਂਟ ਨੂੰ ਡਿਲੀਟ ਕਰ ਦੇਵੇਗਾ Google, ਹਮੇਸ਼ਾ ਲਈ ਖਤਮ ਹੋਵੇਗਾ ਡਾਟਾ

punjabdiary

ਪੰਜਾਬ ਸਰਕਾਰ ਨੂੰ ਝਟਕਾ! ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ

punjabdiary

Breaking- 22 ਸਾਲਾ ਕੁੜੀ ਦੀ ਲਾਸ਼ ਝੀਲ ਮਿਲੀ, ਪੁਲਿਸ ਜਾਂਚ ਵਿਚ ਲੱਗੀ

punjabdiary

Leave a Comment