Breaking- ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚ ਬਣੀ ਸਹਿਮਤੀ, ਮਰਨ ਵਰਤ ਕੀਤਾ ਖਤਮ
25 ਨਵੰਬਰ – ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਪਿਛਲੇ ਦਿਨਾਂ ਤੋਂ ਫਰੀਦਕੋਟ ਵਿੱਚ ਹਾਈਵੇ ਬੰਦ ਕਰਕੇ ਡੱਲੇਵਾਲ ਖੁਦ ਮਰਨ ਵਰਤ ਤੇ ਬੈਠ ਗਏ ਸਨ। ਸਰਕਾਰੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਮਨਾਉਣ ਲਈ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਡੱਲੇਵਾਲ ਨੇ ਮਰਨ ਵਰਤ ਨਹੀਂ ਤੋੜਿਆ ਸੀ। ਬੀਤੀ ਰਾਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਤੇ ਮੰਗਾਂ ਨੂੰ ਲੈ ਕੇ ਸਹਿਮਤੀ ਬਣਾਈ ਤੇ ਨਾਲ ਹੀ ਮੰਤਰੀ ਨੇ ਭਗਵੰਤ ਸਿੰਘ ਮਾਨ ਵੱਲੋਂ ਜੋ ਸ਼ਬਦ ਕਿਸਾਨਾਂ ਲਈ ਵਰਤੇ ਗਏ ਸਨ ਉਨ੍ਹਾਂ ਲਈ ਵੀ ਮਾਫੀ ਮੰਗੀ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਡੇਢ ਘੰਟਾ ਮੀਟਿੰਗ ਕੀਤੀ। ਜਿਸ ਦੌਰਾਨ ਮੰਤਰੀ ਨੇ 16 ਦਸੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਨ ਦੀ ਗੱਲ ਆਖੀ ਹੈ।ਇਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੀ ਸਤਿਕਾਰਤ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਦੀ ਨੀਅਤ ਅਤੇ ਨੀਤੀਆਂ ਵਿੱਚ ਕੋਈ ਕਸੂਰ ਨਹੀਂ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਕੁਝ ਮੰਗਾਂ ‘ਤੇ ਸਹਿਮਤ ਹੋ ਚੁੱਕੇ ਹਨ।