Breaking- ਹੰਸ ਰਾਜ ਮੈਮੋਰੀਅਲ ਵਿੱਦਿਅਕ ਸੰਸਥਾ ਬਾਜਾਖਾਨਾ ਵਿੱਚ ’15 ਅਗਸਤ ਆਜ਼ਾਦੀ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ।
18 ਅਗਸਤ – (ਪੰਜਾਬ ਡਾਇਰੀ) – ਇਲਾਕੇ ਦੀ ਨਾਮਵਰ ਸੰਸਥਾ ਹੰਸ ਰਾਜ ਮੈਮੋ ਵਿੱਦਿਅਕ ਸੰਸਥਾ ਬਾਜਾਖਾਨਾ ਵਿੱਚ ’15 ਅਗਸਤ ਆਜ਼ਾਦੀ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਸੰਸਥਾ ਦੇ ਚੇਅਰਮੈਨ ਸ੍ਰੀ ਦਰਸ਼ਨਪਾਲ ਸ਼ਰਮਾ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਬੱਚਿਆਂ ਨੂੰ ਆਜ਼ਾਦੀ ਦੇ ਦਿਹਾੜੇ ਤੇ ਨਾਲ ਹੀ ਦੇਸ਼ ਭਗਤਾ ਦੀਆਂ ਕੁਰਬਾਨੀਆਂ ਬਾਰੇ ਦੱਸਦਿਆ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਇਸ ਮੌਕੇ ਸੰਸਥਾ ਵਿੱਚ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤੇ ਗਏ । ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਮੁਕਾਬਿਆਂ ਵਿੱਚ ਹਿੱਸਾ ਲਿਆ। ਜਿਸ ਵਿੱਚ ਇੰਟਰ ਹਾਊਸ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਜੂਨੀਅਰ ਵਿੰਗ ਦੇ ਵਿਦਿਆੜਥੀਆਂ ਵੱਲੋਂ ਸੰਤੰਤਰਤਾ ਸੰਗਰਾਮੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਕਾਰਜਾ ਸਬੰਧੀ ਕੋਰੀਓਗਰਾਫੀ ਪੇਸ਼ ਕੀਤੀ ਗਈ। ਇਸ ਤਰ੍ਹਾਂ ਸੰਸਥਾ ਦੇ ਸੀਨੀਅਰ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੀ ਸਮਾਜਿਕ ਬੁਰਾਈ ਖਿਲਾਫ ਨਾਟਕ ਪੇਸ਼ ਕੀਤਾ ਗਿਆ ਅਤੇ ਸੰਸਥਾ ਦੇ ਹੋਰ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਗਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਭੰਗੜਾ ਤੇ ਗਿੱਧਾ ਪਾ ਕੇ ਖੂਬ ਰੰਗ ਬੰਨ੍ਹਿਆ। ਇਸ ਮੌਕੇ ਮਨੇਜਮੈਂਟ ਮੈਂਬਰ ਸ਼੍ਰੀਮਤੀ ਸਮਰਿਤੀ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸੀ।