Image default
ਤਾਜਾ ਖਬਰਾਂ

Breaking- ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਮੀਟਿੰਗ

Breaking- ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਮੀਟਿੰਗ

– ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

– ਪਰਾਲੀ ਸਾੜਨ ਤੋਂ ਰੋਕਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ- ਡੀ ਸੀ

ਫਰੀਦਕੋਟ, 4 ਅਕਤੂਬਰ (ਪੰਜਾਬ ਡਾਇਰੀ) ਡਿਪਟੀ ਕਮਿਸਨਰ ਫਰੀਦਕੋਟ ਡਾ.ਰੂਹੀ ਦੁੱਗ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ ਉਪਰੰਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ,ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਰਲਾ ਕੇ ਖੇਤੀ ਕਰਨ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜਮੀਨ ਦੀ ਉਪਜਾਊ ਸਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਕਰਕੇ ਹਵਾ ਵਿੱਚ ਧੂੰਏ ਨਾਲ ਪ੍ਰਦੂਸਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸਕਤੀ ਵੀ ਘਟਦੀ ਹੈ। ਅੱਗ ਲਗਾਉਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਮੀਟਿੰਗ ਵਿੱਚ ਏ. ਡੀ.ਸੀ (ਜ) ਸ੍ਰੀ ਨਿਰਮਲ ਓਸੇਪਚਨ, ਸਮੂਹ ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਤਹਿਸੀਲਦਾਰ ਫ਼ਰੀਦਕੋਟ ਸ.ਰੁਪਿੰਦਰ ਸਿੰਘ ਬਲ, ਤਹਿਸੀਲਦਾਰ ਜੈਤੋ ਮੈਡਮ ਲਵਪ੍ਰੀਤ ਕੌਰ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਭਾਗ ਲਿਆ।

Advertisement

ਉਨ੍ਹਾਂ ਦੱਸਿਆ ਕਿ ਸੜਕ ਦੁਆਲੇ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ, ਇਸ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਝੋਨੇ ਦੀ ਪਰਾਲੀ ਜਾ ਹੋਰ ਰਹਿਂਦ ਖੂਹੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਫ਼ਰੀਦਕੋਟ ਜ਼ਿਲ੍ਹੇ ਵਿੱਚ 50 ਦੇ ਕਰੀਬ ਪਿੰਡਾਂ ਵਿਚ ਜ਼ਿਆਦਾ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਜਿਸ ਦਾ ਐੱਨ.ਜੀ.ਟੀ(ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ 5400 ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਚੁੱਕੀਆਂ ਹਨ ਜੋ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਜਾਂ ਜ਼ਮੀਨ ਵਿੱਚ ਖਿਲਾਰ ਕੇ ਕਣਕ ਦੀ ਬਿਜਾਈ ਕਰਨ ਜਾਂ ਪਰਾਲੀ ਨੂੰ ਬਾਹਰ ਕੱਢ ਕੇ ਪਾਵਰ ਪਲਾਂਟ ਤੱਕ ਪਹੁੰਚਾਉਣ ਦਾ ਕੰਮ ਕਰਦੀਆਂ ਹਨ। ਇਸ ਕਰਕੇ ਸਾਡਾ ਸਾਰੀਆਂ ਸੰਸਥਾਵਾਂ ਦਾ ਫਰਜ਼ ਬਣਦਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰੀਏ ਅਤੇ ਉਨ੍ਹਾਂ ਦੀ ਸਹਾਇਤਾ ਵੀ ਕਰੀਏ ਤਾਂ ਕਿ ਉਹ ਅੱਗ ਨਾ ਲਾਉਣ ਅਤੇ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹੇ।

ਇਸ ਮੌਕੇ ਡਾ ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵੱਲੋਂ ਖੇਤੀਬਾੜੀ ਮਹਿਕਮੇ ਵੱਲੋਂ ਚਲਾਏ ਜਾ ਰਹੇ ਕੈਂਪ ਵੈਨਾਂ, ਲਿਟਰੇਚਰ, ਵਾਲ ਪੇਂਟਿੰਗਜ਼, ਹੋਕੇ, ਪ੍ਰਦਰਸ਼ਨੀਆਂ ਆਦਿ ਬਾਰੇ ਦੱਸਿਆ ਗਿਆ।
ਇਸ ਮੌਕੇ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਸ. ਕਰਮਜੀਤ ਸਿੰਘ (ਸੀਰ) ਸ੍ਰੀ ਅਸ਼ੋਕ ਕੌਸ਼ਲ, ਸ੍ਰੀ ਦਰਸ਼ਨ ਸਿੰਘ ਸਰਾਵਾਂ, ਹਰਪਾਲ ਸਿੰਘ ਮਚਾਕੀ, ਕੁਲਦੀਪ ਸਿੰਘ ਸਟੱਡੀ ਸਰਕਲ ਹਾਜ਼ਰ ਸਨ।

Related posts

Breaking- ਮੁੱਖ ਮੰਤਰੀ ਪੰਜਾਬ ਨੇ ਕਿਹਾ ਉਦਯੋਗ ਅਤੇ ਸਾਮਾਨ ਲਿਆਉਣ ਲਈ ਉਹ ਭਾਰਤੀ ਰੇਲਵੇ ਕੋਲੋ ਟ੍ਰੇਨਾਂ ਖਰੀਦਣਗੇ

punjabdiary

ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ-ਹਰਬੀਰ ਸਿੰਘ

punjabdiary

Breaking- ਰਿਸ਼ੀ ਸੂਨਕ ਨੂੰ ਪ੍ਰਧਾਨ ਮੰਤਰੀ ਬਣਨ ’ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

punjabdiary

Leave a Comment