Image default
About us ਤਾਜਾ ਖਬਰਾਂ

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ, ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 14 ਅਕਤੂਬ 2022 ਤੱਕ ਲਾਗੂ ਰਹਿਣਗੇ

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ, ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 14 ਅਕਤੂਬ 2022 ਤੱਕ ਲਾਗੂ ਰਹਿਣਗੇ

ਫਰੀਦਕੋਟ, 25 ਅਗਸਤ – (ਪੰਜਾਬ ਡਾਇਰੀ) ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਆਈ.ਏ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 14 ਅਕਤਬੂਰ ,2022 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲਾ ਫਰੀਦਕੋਟ ਅੰਦਰ ਵਿਦਿਅਕਤ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

Related posts

ਜ਼ਹਿਰੀਲੇ ਪਾਣੀ ਰਾਹੀਂ ਲੱਖਾਂ ਲੋਕਾਂ ਨੂੰ ਪਰੋਸੀਆਂ ਜਾ ਰਹੀਆਂ ਹਨ ਬਿਮਾਰੀਆਂ : ਚੰਦਬਾਜਾ

punjabdiary

ਪੰਜਾਬੀਆਂ ਨੂੰ ਬਿਜਲੀ ਮਿਲੇਗੀ ਸਸਤੀ ? ਸਰਕਾਰ ਖ਼ਰੀਦ ਰਹੀ ਹੈ ਪ੍ਰਾਈਵੇਟ ਥਰਮਲ ਪਲਾਂਟ

punjabdiary

Breaking- ਵਕੀਲਾਂ ਦੇ ਖਿਲਾਫ ਸਾਜਿਸ਼ ਕਰਨ ਵਾਲਿਆਂ ਤੇ ਹੋਵੇ ਸਖਤ ਕਾਰਵਾਈ, ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ

punjabdiary

Leave a Comment