Image default
About us ਤਾਜਾ ਖਬਰਾਂ

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਆਦੇਸ਼ 13 ਦਸੰਬਰ 2022 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ, 20 ਅਕਤੂਬਰ – (ਪੰਜਾਬ ਡਾਇਰੀ) ਜ਼ਿਲ੍ਹਾ – ਮੈਜਿਸਟ੍ਰੇਟ ਫਰੀਦਕੋਟ, ਡਾ. ਰੂਹੀ ਦੁੱਗ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 13 ਦਸੰਬਰ 2022 ਤੱਕ ਲਾਗੂ ਰਹਿਣਗੇ।

ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ

Advertisement

ਡਾ. ਰੂਹੀ ਦੁੱਗ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 13 ਦਸੰਬਰ 2022 ਤੱਕ ਲਾਗੂ ਰਹੇਗੀ

ਚਾਇਨਾ ਡੋਰ ਵੇਚਣ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ । ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ । ਇਹ ਪਾਬੰਦੀ 13 ਦਸੰਬਰ 2022 ਤੱਕ ਜਾਰੀ ਰਹੇਗੀ।

ਹੁੱਕਾ ਬਾਰ ਪੀਣ ਤੇ ਪਾਬੰਦੀ

Advertisement

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 13 ਦਸੰਬਰ 2022 ਤੱਕ ਜਾਰੀ ਰਹੇਗੀ।

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦੋ-ਫਰੌਖਤ, ਹੋਰਡਿੰਗ ਲਗਾਉਣ ਤੇ ਪਾਬੰਦੀ
ਜਿਲਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ‘ਚ ਹੋਰਡਿੰਗ ਲਗਾਉਣ ਤੇ ਪਾਬੰਦੀ ਰਹੇਗੀ। ਇਹ ਆਦੇਸ਼ 13 ਦਸੰਬਰ 2022 ਤੱਕ ਲਾਗੂ ਰਹਿਣਗੇ।

ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਡਾ. ਰੂਹੀ ਦੁੱਗ ਨੇ ਜਿਲਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਵਹੀਕਲਜ਼ ਐਂਬੂਲੈਂਸ ਦੇ ਤੌਰ ਤੇ ਰਜਿਸਟਡ ਵੀ ਨਹੀਂ ਹਨ । ਇਨਾਂ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ । ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕੀਤਾ ਜਾਂਦਾ ਹੈ । ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 13 ਦਸੰਬਰ 2022 ਤੱਕ ਲਾਗੂ ਰਹੇਗੀ।

Advertisement

Related posts

Breaking- ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਹਾਈ ਕੋਰਟ ਵਲੋਂ ਰਾਹਤ

punjabdiary

Big News-ਅਗਨੀਪੱਥ ਦੇ ਵਿਰੋਧ ‘ਚ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੁਲਿਸ ਚੌਕਸ, ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਨਿਰਦੇਸ਼ ਜਾਰੀ

punjabdiary

Breaking- ਦਰਜਾ ਚਾਰ ਮੁਲਾਜ਼ਮਾਂ ਨੇ ਡੀ. ਸੀ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

punjabdiary

Leave a Comment