Breaking- ਜ਼ਿਲ੍ਹੇ ਵਿੱਚ 50 ਮਿੰਨੀ ਜੰਗਲਾਂ ਦੀ ਸਥਾਪਤੀ ਦਾ ਟੀਚਾ-ਡਾ. ਰੂਹੀ ਦੁੱਗ
23 ਜੰਗਲ ਸਥਾਪਤ ਹੋਏ, ਜਦਕਿ 27 ਦਾ ਕੰਮ ਪ੍ਰਗਤੀ ਅਧੀਨ
ਫਰੀਦਕੋਟ ਜ਼ਿਲ੍ਹੇ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਲਗਾਏ ਜਾ ਰਹੇ ਹਨ ਮਿੰਨੀ ਜੰਗਲ
ਫਰੀਦਕੋਟ, 22 ਅਗਸਤ – (ਪੰਜਾਬ ਡਾਇਰੀ) ਵਾਤਾਵਰਨ ਦੀ ਸੰਭਾਲ, ਜ਼ਿਲੇ ਨੂੰ ਹਰਿਆ-ਭਰਿਆ ਰੱਖਣ ਲਈ ਅਤੇ ਲੋਕਾਂ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰਤੀ
ਚੇਤਨਾ ਪੈਦਾ ਕਰਨ ਲਈ ਫ਼ਰੀਦਕੋਟ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜ਼ਿਲੇ ਵਿਚ 50 ਮਿੰਨੀ ਜੰਗਲਾ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮਿੰਨੀ ਜੰਗਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿੰਨੀ ਜੰਗਲ ਸਥਾਪਤ ਕਰਨ ਦਾ ਮਕਸਦ ਜਿਲੇ ਦੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਰੁੱਖ ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 50 ਮਿੰਨੀ ਜੰਗਲਾਂ ਦੀ ਸਥਾਪਨਾ ਤਹਿਤ ਹੁਣ ਤੱਕ 23 ਜੰਗਲਾਂ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ ਜੋ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਪੰਚਾਇਤੀ ਥਾਵਾਂ ਜਾਂ ਲੋਕਾਂ ਵੱਲੋਂ ਆਪਣੀਆਂ ਨਿੱਜੀ ਥਾਵਾਂ ਤੇ ਮਿੰਨੀ ਜੰਗਲ ਸਥਾਪਤ ਕੀਤੇ ਗਏ ਹਨ ਅਤੇ 27 ਹੋਰ ਥਾਵਾਂ ਦੀ ਪਹਿਚਾਣ ਕਰਕੇ ਉਨ੍ਹਾਂ ਪਿੰਡਾਂ ਵਿੱਚ ਮਿੰਨੀ ਜੰਗਲਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ।ਹਰੇਕ ਪਿੰਡੇ/ਲੋਕੇਸ਼ਨ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਜੋ ਕਿ ਇਸ ਸਬੰਧੀ ਸਮੇਂ-ਸਮੇਂ ਰਿਪੋਰਟ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿੱਚ ਪੰਚਾਇਤਾਂ, ਵਾਤਾਵਰਨ ਨਾਲ ਸਬੰਧਿਤ ਸੰਸਥਾਵਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ 27 ਮਿੰਨੀ ਜੰਗਲਾਂ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਸਾਰੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਇਸ ਸਬੰਧੀ ਖੁਦ ਵੀ ਆਪਣੀ-ਆਪਣੀ ਸਬ ਡਵੀਜ਼ਨ ਵਿੱਚ ਮਿੰਨੀ ਜੰਗਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਡਾ. ਅਜੀਤਪਾਲ ਸਿੰਘ ਚਹਿਲ ਡੀ.ਆਰ.ਓ, ਸ੍ਰੀ ਧਰਮਪਾਲ ਡੀ.ਡੀ.ਪੀ.ਓ, ਸ਼੍ਰੀ ਰੁਪਿੰਦਰ ਸਿੰਘ ਬੱਲ ਤਹਿਸੀਲਦਾਰ ਫਰੀਦਕੋਟ, ਸ੍ਰੀ ਪਰਮਜੀਤ ਸਿੰਘ ਤਹਿਸੀਲਦਾਰ ਕੋਟਕਪੂਰਾ, ਡਾ.ਜਸਵਿੰਦਰ ਗਰਗ ,ਸ੍ਰੀ ਪ੍ਰੀਤਕੰਵਲ ਸਿੰਘ ਬਰਾੜ, ਡੀ.ਐਮ.ਓ ਸਮੇਤ ਜੰਗਲਾਤ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।