Breaking- 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਹਾਈਕੋਰਟ ਵਲੋਂ ਰੱਦ
ਚੰਡੀਗੜ੍ਹ, 8 ਅਗਸਤ – (ਪੰਜਾਬ ਡਾਇਰੀ) ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਗਈ ਹੈ। ਇਹ ਭਰਤੀ ਪਿਛਲੀ ਚੰਨੀ ਸਰਕਾਰ ਮੌਕੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਵੱਲੋਂ ਕੀਤੀ ਗਈ ਸੀ।
ਜਿਸ ‘ਚ ਪਿਛਲੀ ਸਰਕਾਰ ਵੱਲੋਂ ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਹੁਣ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ ‘ਤੇ ਆਇਆ ਹੈ।