Breaking- 24 ਅਗਸਤ ਨੂੰ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਪੱਕੇ ਧਰਨੇ ਦਾ ਐਲਾਨ
ਲੁਧਿਆਣਾ, 23 ਅਗਸਤ – ਭਾਰਤੀ ਕਿਸਾਨ ਯੂਨੀਅਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋ ਜਿਹੜਾ ਵਿਧਾਨ ਸਭਾ ਵਿੱਚ ਦੁੱਧ ਦੇ ਰੇਟ ਵਧਾਉਣ ਦਾ ਵਾਅਦਾ ਕੀਤਾ ਸੀ ਉਸ ਤੋ ਪੰਜਾਬ ਸਰਕਾਰ ਮੁੱਕਰ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾ ਵੱਲੋ 24 ਅਗਸਤ ਨੂੰ ਲੁਧਿਆਣਾ ਵਿਖੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਪੱਕਾ ਧਰਨਾ ਲਾਇਆ ਜਾ ਰਿਹਾ ਹੈ।
ਕਿਸਾਨ ਆਗੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ 24 ਮਈ 2022 ਨੂੰ 55 ਰੁਪਏ ਕਿਲੋ ਫੇਟ ਦੇਣ ਦਾ ਵਾਅਦਾ ਕੀਤਾ ਸੀ, ਜਿਸ ਵਿੱਚ 20 ਰੁਪਏ ਕਿਲੋ ਫੇਟ ਮਿਲਕਫੈਡ ਨੇ ਦੇ ਦਿੱਤੇ ਹਨ ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ 35 ਰੁਪਏ ਦੇਣ ਦੀ ਬਜਾਏ ਵਾਅਦਾ ਖਿਲਾਫੀ ਕੀਤੀ ਹੈ, ਜਿਸ ਕਰਕੇ ਦੁੱਧ ਉਤਪਾਦਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੰਪੀ ਸਕਿਨ ਦੀ ਬਿਮਾਰੀ ਨੂੰ ਲੈ ਕੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਬਿਮਾਰੀ ਨਾਲ ਪਸ਼ੂਆਂ ਦੀ ਮੌਤਾਂ ਹੋ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਬਿਮਾਰੀ ਨੂੰ ਰੋਕਿਆ ਜਾ ਸਕੇ।