Breaking- 360 ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ, ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 11 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਪੰਜਾਬ ਸਰਕਾਰ ਨੇ 360 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। PSPCL ਵਿਭਾਗ ‘ਚ 249 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ ਉਥੇ ਹੀ PWD ਵਿਭਾਗ ‘ਚ 111 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ।
ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡਾ ਪਹਿਲਾ ਉਦੇਸ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਨੌਜਵਾਨ ਵਿਭਾਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਜਵਾਨਾਂ ਦੀ ਊਰਜਾ ਸਾਡੇ ਲਈ ਨਵੀ ਕਿਰਨ ਲੈ ਕੇ ਆਵੇਗੀ।