Breaking- 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਿਭਾਗ ਨੇ ਸਰਕਾਰੀ ਕਰਮਚਾਰੀ ਤੇ ਕੀਤਾ ਮੁਕਾਦਮਾ ਦਰਜ
ਚੰਡੀਗੜ੍ਹ, 6 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।