Image default
ਤਾਜਾ ਖਬਰਾਂ

Breaking- 7 ਦਸੰਬਰ ਤੋਂ 10 ਦਸੰਬਰ ਤੱਕ ਜਲੰਧਰ ਵਿਖੇ ਹੋਵੇਗੀ ਮਹਿਲਾ ਆਰਮੀ ਅਗਨੀਵੀਰ ਭਰਤੀ ਰੈਲੀ

Breaking- 7 ਦਸੰਬਰ ਤੋਂ 10 ਦਸੰਬਰ ਤੱਕ ਜਲੰਧਰ ਵਿਖੇ ਹੋਵੇਗੀ ਮਹਿਲਾ ਆਰਮੀ ਅਗਨੀਵੀਰ ਭਰਤੀ ਰੈਲੀ

ਫਰੀਦਕੋਟ, 1 ਸਤੰਬਰ – (ਪੰਜਾਬ ਡਾਇਰੀ) – ਆਰਮੀ ਅਗਨੀਵੀਰ (ਮਹਿਲਾ ਮਿਲਟਰੀ ਪੁਲਿਸ ਵਾਸਤੇ) ਜਨਰਲ ਡਿਊਟੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ। ਇਸ ਭਰਤੀ ਰੈਲੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,ਲੁਧਿਆਣਾ, ਮੋਗਾ, ਰੂਪ ਨਗਰ, ਐਸ:ਏ:ਐਸ:ਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਨਾਲ ਸਬੰਧਤ ਹਨ ਦੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਫ਼ਿਰੋਜ਼ਪੁਰ ਕਰਨਲ ਸੌਰਭ ਚਰਨ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ।

Advertisement

Related posts

Breaking News- ਚੋਰਾਂ ਨੇ ਇਕ ਘਰ ਵਿਚ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

punjabdiary

Breaking News- ਮੁੱਖ ਮੰਤਰੀ ਨੇ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ

punjabdiary

ਰੂਸ ਵੱਲੋਂ ਯੂਕਰੇਨ ਤੇ ਹਮਲੇ ਕਰਨ ਦੀ ਨਿਖੇਧੀ

punjabdiary

Leave a Comment