Image default
About us ਤਾਜਾ ਖਬਰਾਂ

Breaking- 7 ਨਵੰਬਰ ਨੂੰ ਹੋਵੇਗੀ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ – ਨਿਰਵੈਰ ਸਿੰਘ ਬਰਾੜ

Breaking- 7 ਨਵੰਬਰ ਨੂੰ ਹੋਵੇਗੀ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ – ਨਿਰਵੈਰ ਸਿੰਘ ਬਰਾੜ

ਫਰੀਦਕੋਟ, 4 ਨਵੰਬਰ – (ਪੰਜਾਬ ਡਾਇਰੀ) ਸ੍ਰੀ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 14 ਨਵੰਬਰ 2022 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ ਮਿਤੀ 7 ਨਵੰਬਰ 2022 ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 07 ਨਵੰਬਰ 2022 ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।
ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ, ਡੀ.ਸੀ. ਦਫਤਰ, ਪਹਿਲੀ ਮੰਜ਼ਿਲ, ਕਮਰਾ ਨੰ: 209 ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ । ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

punjabdiary

ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…

punjabdiary

Breaking- ਇਕ ਸੈਂਟਰ ਚਲਾਉਣ ਵਾਲੇ ਵਿਅਕਤੀ ਤੋਂ NIA ਨੇ ਵਧੇਰੇ ਮਾਤਰਾ ਰਾਸ਼ੀ ਬਰਾਮਦ ਹੋਈ ਅਤੇ ਹੋਰ ਵੀ ਦਸਤਾਵੇਜ ਹੱਥ ਲੱਗੇ ਹਨ ਫੜਿਆ ਇੱਕ ਕਰੋੜ ਤੋਂ ਉਪਰ ਨਗਦ ਕੈਸ਼

punjabdiary

Leave a Comment