Image default
ਤਾਜਾ ਖਬਰਾਂ

Breaking- CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ 1,ਕਰੋੜ ਰੁਪਏ ਦਾ ਚੈੱਕ ਦਿੱਤਾ

Breaking- CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ 1,ਕਰੋੜ ਰੁਪਏ ਦਾ ਚੈੱਕ ਦਿੱਤਾ

ਲੋਹਕੇ ਕਲਾਂ (ਫਿਰੋਜ਼ਪੁਰ), 22 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਦੇਸ਼ ਦੀ ਸੇਵਾ ਨਿਭਾਉਂਦੇ ਹੋਏ ਭਾਰਤ-ਚੀਨ ਸਰਹੱਦ ਉਤੇ ਆਪਣੀ ਜਾਨ ਨਿਛਾਵਰ ਕਰ ਗਏ ਸਨ।
ਸ਼ਹੀਦ ਸੈਨਿਕ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਫੌਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਕੁਲਦੀਪ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Related posts

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਭਾਰੀ ਮੀਂਹ

punjabdiary

Breaking News–ਜਾਣੋ ਕੌਣ ਹੈ ਗੁਰਮੇਲ ਸਿੰਘ ਜਿਸ ਨੂੰ ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਉਮੀਦਵਾਰ ਬਣਾਇਆ

punjabdiary

Breaking News- ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਕੀਤਾ ਗ੍ਰਿਫਤਾਰ, ਨਜਾਇਜ ਮਾਈਨਿੰਗ ਦਾ ਪਰਚਾ ਦਰਜ

punjabdiary

Leave a Comment