Breaking News- ‘ਅਗਨੀਪੱਥ ਸਕੀਮ’ ਦੇ ਵਿਰੋਧ ਲਈ ਵਿਧਾਨ ਸਭਾ ‘ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦਾ ਵਿਰੋਧ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ”ਅਗਨੀਪੱਥ ਐਨਡੀਏ ਸਰਕਾਰ ਦਾ ਇੱਕ ਤਰਕਹੀਣ ਕਦਮ ਹੈ ਜੋ ਭਾਰਤੀ ਫ਼ੌਜ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦੇਵੇਗਾ। ” ਮੁੱਖ ਮੰਤਰੀ ਨੇ ਕਿਹਾ ਕਿ ਇਹ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦੀ ਇੱਕ ਹੋਰ ਤਰਕਹੀਣ ਚਾਲ ਹੈ। ਉਨ੍ਹਾਂ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।
Breaking News- ‘ਅਗਨੀਪੱਥ ਸਕੀਮ’ ਦੇ ਵਿਰੋਧ ਲਈ ਵਿਧਾਨ ਸਭਾ ‘ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨ
previous post