ਚੰਡੀਗੜ੍ਹ, 20 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸੇ ਵਿਚਕਾਰ ਹੀ ਸਿੱਖਿਆ ਵਿਭਾਗ ਨੇ 1 ਦਿਨ ਲਈ ਸਕੂਲ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਹੈ। ਦਰਅਸਲ, ਸਿੱਖਿਆ ਵਿਭਾਗ ਦੇ ਵਲੋਂ ਇੱਕ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ, 21 ਜੂਨ ਨੂੰ ਹਰ ਸਾਲ ਅੰਤਰ-ਰਾਸ਼ਟਰੀ ਪੱਧਰ ਤੇ ਯੋਗ ਦਿਵਸ ਮਨਾਇਆ ਮਨਾਇਆ ਜਾਂਦਾ ਹੈ, ਜਿਸ ਵਿੱਓ ਪੰਜਾਬ ਦੇ ਸਮੂਹ ਸਰਾਕਰੀ ਸਕੂਲ ਵੱਡੇ ਪੱਧਰ ਤੇ ਹਿੱਸਾ ਲੈਂਦੇ ਹਨ। ਪਿਛਲੇ ਕਰੀਬ 2 ਸਾਲਾਂ ਦੇ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਯੋਗ ਦਿਵਸ ਸਿਰਫ਼ ਆਨਲਾਈਨ ਹੀ ਮਨਾਇਆ ਜਾਂਦਾ ਰਿਹਾ ਹੈ।
ਵਿਭਾਗ ਨੇ ਲਿਖਿਆ ਹੈ ਕਿ, ਕਿਉਂ ਜੋ ਹੁਣ ਪੂਰੀ ਤਰ੍ਹਾਂ ਨਾਲ ਸਕੂਲ ਖੁੱਲ੍ਹ ਚੁੱਕੇ ਹਨ ਅਤੇ ਇਸੇ ਲਈ ਸਮੂਹ ਸਕੂਲ ਮੁਖੀਆਂ ਨੂੰ ਲਿਖਿਆ ਜਾਂਦਾ ਹੈ ਕਿ, ਉਹ ਆਪਣੇ ਸਕੂਲਾਂ ਵਿੱਚ ਅੰਤਰ-ਰਾਸ਼ਟਰੀ ਪੱਧਰ ਤੇ ਯੋਗ ਦਿਵਸ ਦੇ ਮੌਕੇ ਤੇ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਣਾਉਣਗੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖਿਆ ਜਾਂਦਾ ਹੈ ਕਿ, ਉਹ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।
