Image default
About us ਤਾਜਾ ਖਬਰਾਂ

Breaking News- ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

Breaking News- ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਸੰਗਰੂਰ, 16 ਜੁਲਾਈ – (ਪੰਜਾਬ ਡਾਇਰੀ) ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਅਤੇ ਦੋ ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਪੰਜਾਬ ਪੁਲਿਸ ਭਰਤੀ ਉਮੀਦਵਾਰਾਂ ਵਿਚੋਂ ਦੋ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਖੇਤ ਵਿਚ ਪਹਿਲਾਂ ਮੋਟਰ ਦੀ ਤਾਰ ਨੂੰ ਹੱਥ ਲਾਇਆ ਪਰ ਬਿਜਲੀ ਨਹੀਂ ਸੀ ਫਿਰ ਪੱਗ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੁਰਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ, ਪਤਾ ਲੱਗਣ ’ਤੇ ਸਾਥੀਆਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਕੱਲ੍ਹ ਹੀ ਮਰਨ ਵਰਤ ਉਤੇ ਬੈਠੇ 11 ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ 16 ਜੁਲਾਈ ਦੁਪਿਹਰ 12 ਵਜੇ ਤੱਕ ਨੌਕਰੀ ’ਤੇ ਨਿਯੁਕਤ ਨਾ ਕੀਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਗੇ ਪਰ ਤੈਅ ਸਮੇਂ ਤੋਂ ਪਹਿਲਾਂ ਪਹਿਲਾਂ ਹੀ ਉਮੀਦਵਾਰਾਂ ਨੇ ਇਹ ਕਦਮ ਚੁੱਕ ਲਿਆ।
ਉਨ੍ਹਾਂ ਦੱਸਿਆ ਕਿ ਕਰੀਬ ਡੇਢ ਮਹੀਨੇ ਤੋਂ ਪੁਲੀਸ ਭਰਤੀ 2016 ਦੀ ਵੇਟਿੰਗ ਅਤੇ 2017 ਦੀ ਵੈਰੀਫਿਕੇਸ਼ਨ ਕਲੀਅਰ ਕਰਕੇ ਨਿਯੁਕਤੀ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ 16 ਜੁਲਾਈ ਦੁਪਿਹਰ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ’ਤੇ ਬੈਠੇ ਉਮੀਦਵਾਰ ਵੀ ਕੋਈ ਵੱਡਾ ਕਦਮ ਚੁੱਕਣਗੇ।

Related posts

Breaking- ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 13 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਵੱਲ ਕਾਲੇ ਚੋਲੇ ਪਾ ਕੇ ਕੀਤਾ ਜਾਵੇਗਾ ਰੋਸ ਮਾਰਚ

punjabdiary

ਵਿਜੀਲੈਂਸ ਹੱਥ ਲੱਗੇ ਸਬੂਤ, ਮਨਪ੍ਰੀਤ ਬਾਦਲ ਨੇ ਘੱਟ ਕੀਮਤ ‘ਤੇ ਪਲਾਟ ਦੀ ਰਜਿਸਟਰੀ ਕਰਵਾ ਸਰਕਾਰੀ ਖਜ਼ਾਨੇ ਨੂੰ ਲਗਾਇਆ ਚੂਨਾ

punjabdiary

Breaking- ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਸਟੋਰੇਜ ਅਤੇ ਲਿਫਟਿੰਗ ਸਬੰਧੀ ਪੰਜਾਬ ਦੇ ਡੀਐਫਐਸਸੀ ਅਤੇ ਡਿਪਟੀ ਡਾਇਰੈਕਟਰ ਨਾਲ ਕਾਨਫਰੰਸ ਕੀਤੀ

punjabdiary

Leave a Comment