Breaking News- ਗਿਰਦਾਵਰੀ ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ – ਡਿਪਟੀ ਕਮਿਸ਼ਨਰ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਗਿਰਦਾਵਰੀ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਕੀਤੀ ਬੈਠਕ
ਫਰੀਦਕੋਟ, 5 ਅਪ੍ਰੈਲ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪੱਧਰੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਪਿਛਲੇ ਦਿਨੀਂ ਬਰਸਾਤ ਵਿੱਚ ਫਸਲਾਂ ਦੇ ਹੋਏ ਖਰਾਬੇ ਸਬੰਧੀ ਚੱਲ ਰਹੀ ਗਿਰਦਾਵਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗਿਰਦਾਵਰੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਆਪਣੇ ਆਪਣੇ ਖੇਤਰ ਵਿੱਚ ਕਰਵਾਈ ਜਾ ਰਹੀ ਗਿਰਦਾਵਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਲਈ ਸਮੇਂ ਸਮੇਂ ਤੇ ਫੀਲਡ ਵਿੱਚ ਜਾ ਕੇ ਪਟਵਾਰੀਆਂ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਕਰਨ। ਉਨ੍ਹਾਂ ਕਿਹਾ ਕਿ ਇੱਕ ਯੋਜਨਾਬੱਧ ਤਰੀਕੇ ਦੇ ਨਾਲ ਜਿੰਨਾ ਖੇਤਰਾਂ ਦੇ ਵਿੱਚ ਖਰਾਬਾ ਜ਼ਿਆਦਾ ਹੋਇਆ ਹੈ, ਉਨ੍ਹਾਂ ਖੇਤਰਾਂ ਵਿੱਚ ਜਿਆਦਾ ਕਰਮਚਾਰੀ ਗਿਰਦਾਵਰੀ ਲਈ ਲਗਾਏ ਜਾਣ ਅਤੇ ਜਿੰਨਾ ਖੇਤਰਾਂ ਦੇ ਵਿੱਚ ਖਰਾਬਾਂ ਨਹੀਂ ਹੋਇਆ ਜਾਂ ਘੱਟ ਹੋਇਆ ਹੈ, ਉਨ੍ਹਾਂ ਸਬੰਧਤ ਖੇਤਰਾਂ ਦੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਗਿਰਦਾਵਰੀ ਲਈ ਸੇਵਾਵਾਂ ਲਈਆਂ ਜਾਣ ਤਾਂ ਜੋ ਗਿਰਦਾਵਰੀ ਦਾ ਕੰਮ ਸਮੇਂ ਸਿਰ ਪੂਰਾ ਕਰਕੇ ਸਰਕਾਰ ਨੂੰ ਰਿਪੋਰਟ ਭੇਜੀ ਜਾ ਸਕੇ।
ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਾਹਲ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।