Image default
ਤਾਜਾ ਖਬਰਾਂ

Breaking News- ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ

Breaking News- ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ

ਚੰਡੀਗੜ੍ਹ, 20 ਜੁਲਾਈ – (ਪੰਜਾਬ ਡਾਇਰੀ) ਚੰਡੀਗੜ੍ਹ ‘ਚ ਅੱਜ ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ ‘ਚ ਏ.ਕੇ.-47 ਤੋਂ ਗੋਲੀ ਚੱਲ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਗੋਲੀ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚੋਂ ਲੰਘਦੀ ਹੋਈ ਦੀਵਾਰ ‘ਤੇ ਲੱਗੇ ਸ਼ੀਸ਼ੇ ‘ਚ ਜਾ ਵੱਜੀ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਿਸ ਜਾਂਚ ‘ਚ ਜੁਟੀ ਹੋਈ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ।

Related posts

SGPC ਨੇ ਸ੍ਰੀ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਦਾ ਲਿਆ ਸਖ਼ਤ ਨੋਟਿਸ, ਮੰਗਿਆ ਸਪੱਸ਼ਟੀਕਰਨ

Balwinder hali

Drug Alert : 47 ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਹੋਏ ਫੇਲ੍ਹ, ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ

Balwinder hali

ਐਮ ਐਲ ਏ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਨਾਲ ਪੌਦੇ ਲਾ ਕੇ ਦਿੱਤਾ ਵਾਤਾਵਰਨ ਬਚਾਉਣ ਦਾ ਸੁਨੇਹਾਂ

punjabdiary

Leave a Comment