ਸੰਗਰੂਰ, 18 ਜੂਨ – (ਪੰਜਾਬ ਡਾਇਰੀ) ਸੰਗਰੂਰ ਜ਼ਿਮਣੀ ਚੋਣ ਸਬੰਧੀ ਬੀਤੇ ਦਿਨੀਂ CM ਭਗਵੰਤ ਮਾਨ ਨੇ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੋਡ ਸ਼ੋਅ ਕੀਤਾ ਸੀ ਅਤੇ ਪੁਰਾਣੀਆਂ ਸਰਕਾਰਾਂ ਨੂੰ ਚੰਗੇ ਰਗੜੇ ਵੀ ਲਾਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਭ੍ਰਿਸ਼ਟਾਚਾਰ ਵਾਲੀ ਨੀਤੀ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਜੇਕਰ ਮੈਂ ਕਿਸੇ ਦਾ ਇਕ ਰੁਪਈਆ ਵੀ ਖਾ ਲਿਆ ਤਾਂ ਸਮਝ ਲੈਣਾ ਕਿ ਮੈਂ ਜਹਿਰ ਨਿਗਲ ਲਿਆ ਹੈ।
ਇਥੇ ਦਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਵਿੱਢੀ ਹੈ। ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੂਬਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਨੂੰ ਇੱਕ ਸਹਾਇਕ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਿਨਾਂ ਵੀ ਪੰਜਾਬ ਵਿਚ ਭ੍ਰਿਸ਼ਟਾਚਾਰ ਕੀਤਾ ਹੈ ਉਨ੍ਹਾਂ ਨੂੰ ਬਖਸਿ਼ਆ ਨਹੀ ਜਾ ਰਿਹਾ ਅਤੇ ਵਰੋ ਵਾਰੀ ਸਾਰਿਆਂ ਦਾ ਨੰਬਰ ਲੱਗ ਰਿਹਾ ਹੈ।