Breaking News- ਤਲਵਾਰ ਨਾਲ ਜ਼ਖਮੀ ਕਰ ਲੁਟੇਰੇ ਬਾਈਕ ਤੇ ਨਗਦੀ ਲੈ ਫਰਾਰ
ਲੁਧਿਆਣਾ, 29 ਜੂਨ – (ਪੰਜਾਬ ਡਾਇਰੀ) ਮੰਗਲਵਾਰ ਸਵੇਰੇ 5 ਵਜੇ ਪੀੜਤ ਮੁਤਾਬਕ ਉਹ ਗੋਲਗੱਪੇ ਦੀ ਦੁਕਾਨ ਚਲਾਉਂਦਾ ਹੈ ਅਤੇ ਸਵੇਰੇ ਬਜ਼ਾਰ ਤੋਂ ਆਲੂ ਲੈਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਸਿਵਲ ਸਿਟੀ ਚਿੱਟੀ ਕਲੋਨੀ ਨੇੜੇ ਪਹੁੰਚਿਆ ਤਾਂ ਤਿੰਨ ਬਾਈਕ ਸਵਾਰਾਂ ਨੇ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਉਸਦੀ ਬਾਈਕ ਕੰਧ ਨਾਲ ਟਕਰਾ ਗਈ ਤੇ ਇਸ ਤੋਂ ਬਾਅਦ ਤਿੰਨਾਂ ਨੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਉਸਨੇ ਦੱਸਿਆ ਕਿ ਇਕ ਲੁਟੇਰਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ, ਜਦਕਿ ਦੂਜਾ ਲੁਟੇਰਾ ਉਸਦੀ ਜੇਬ ਵਿਚੋਂ ਪੈਸੇ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਿਆ। ਥਾਣਾ ਹੈਬੋਵਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਾ ਵਿਚ ਵੀ ਰਿਕਾਰਡ ਹੋ ਗਈ।