Image default
ਤਾਜਾ ਖਬਰਾਂ

Breaking News- ਦਫਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣ ਨੂੰ ਬਣਾਇਆ ਜਾਵੇ ਲਾਜ਼ਮੀ -ਡਿਪਟੀ ਕਮਿਸ਼ਨਰ

Breaking News- ਦਫਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣ ਨੂੰ ਬਣਾਇਆ ਜਾਵੇ ਲਾਜ਼ਮੀ -ਡਿਪਟੀ ਕਮਿਸ਼ਨਰ

ਰਾਜ ਭਾਸ਼ਾ ਐਕਟ ਨੂੰ ਜਿਲ੍ਹੇ ਵਿੱਚ ਲਾਗੂ ਕਰਨ ਲਈ ਕੀਤੀ ਵਿਸ਼ੇਸ਼ ਬੈਠਕ

ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਦਾ ਕੀਤਾ ਜਾਵੇ ਪ੍ਰਯੋਗ

ਫਰੀਦਕੋਟ, 14 ਫਰਵਰੀ – (ਪੰਜਾਬ ਡਾਇਰੀ) ਪੰਜਾਬ ਰਾਜ ਵਿੱਚ ਸਮੁੱਚਾ ਦਫਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣ ਨੂੰ ਲਾਜ਼ਮੀ ਬਣਾਇਆ ਜਾਵੇ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫਤਰਾਂ ਵਿੱਚ ਲਾਗੂ ਕਰਨ ਲਈ ਕੀਤੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਉਕਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਰਾਜ ਅੰਦਰ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਰਾਜ ਭਾਸ਼ਾ ਐਕਟ 1967 ਸਮੇਤ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ 2008 ਅਤੇ ਪੰਜਾਬ ਰਾਜ ਭਾਸ਼ਾ (ਸੋਧ) ਐਕਟ 2021 ਦੇ ਉਪਬੰਧਾਂ ਤੇ ਵਿਸ਼ੇਸ਼ ਤੌਰ ਤੇ ਧਿਆਨ ਦੇ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਣਯੋਗ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵੱਲੋਂ ਪੱਤਰ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਗੈਰ ਸਰਕਾਰੀ ਸੰਸਥਾਵਾਂ/ਵਿਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਗੈਰ ਸਰਕਾਰੀ ਸੰਸਥਾਵਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਤੋਂ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਿਆ ਜਾਵੇ। ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਲਿਖਣ ਸਮੇਂ ਸ਼ਬਦ ਜੋੜਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ। ਇਸ ਕੰਮ ਲਈ ਕਿਸੇ ਪ੍ਰਕਾਰ ਦੀ ਵੀ ਅਣਗਹਿਲੀ ਨਾ ਵਰਤੀ ਜਾਵੇ । ਉਨ੍ਹਾਂ ਕਿਹਾ ਕਿ ਇਸ ਐਕਟ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਪੰਜਾਬ ਰਾਜ ਸਿਵਲ ਸੇਵਾਵਾਂ ਦੰਡਾਵਲੀ 1970 ਦੇ ਅਧੀਨ ਸਜ਼ਾ ਦਾ ਭਾਗੀਦਾਰ ਹੈ। ਪੰਜਾਬ ਰਾਜ ਭਾਸ਼ਾ (ਸੋਧ)ਐਕਟ 2021 ਵਿੱਚ ਸਜ਼ਾ ਦੇ ਨਾਲ ਨਾਲ ਜੁਰਮਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਜਿਲ੍ਹਾ ਭਾਸ਼ਾ ਅਫਸਰ ਮਨਜੀਤ ਪੂਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisement

Related posts

ਟਰੰਪ ਨੇ ਆਉਂਦੇ ਹੀ ਬਦਲ ਦਿੱਤੇ ਬਿਡੇਨ ਦੇ ਫੈਸਲੇ, ਜਾਣੋ ਦੁਨੀਆ ‘ਤੇ ਕੀ ਪਵੇਗਾ ਪ੍ਰਭਾਵ

Balwinder hali

SC orders probe into Punjab municipal elections: ਸੁਪਰੀਮ ਕੋਰਟ ਨੇ ਪੰਜਾਬ ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ ਦਿੱਤੇ, ਸਾਬਕਾ ਜੱਜ ਨੂੰ ਸੌਂਪੀ ਜ਼ਿੰਮੇਵਾਰੀ

Balwinder hali

Breaking News-ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ

punjabdiary

Leave a Comment