Image default
ਤਾਜਾ ਖਬਰਾਂ

Breaking News–ਪਤਨੀ ਗਨੀਵ ਕੌਰ ਦਾ ਰਾਜਪਾਲ ਤੇ DGP ਨੂੰ ਪੱਤਰ, ਹਰਪ੍ਰੀਤ ਸਿੱਧੂ ਨੂੰ ਤੁਰੰਤ ADGP ਜੇਲ੍ਹਾਂ ਦੇ ਅਹੁਦੇ ਤੋਂ ਕੀਤਾ ਜਾਵੇ ਲਾਂਭੇ, ਮਜੀਠੀਆ ਦੀ ਜਾਨ ਨੂੰ ਖ਼ਤਰਾ !

ਅੰਮਿ੍ਤਸਰ, 8 ਜੂਨ – (ਪੰਜਾਬ ਡਾਇਰੀ) ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠੀਆ ਤੋਂ ਵਿਧਾਇਕ ਗਨੀਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦੀ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੇ ਪਤੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਜਾਨ ਦਾ ਖ਼ਤਰਾ ਹੈ। ਇਸ ਚਿੱਠੀ ਵਿੱਚ ਉਨ੍ਹਾਂ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ।
ਅਕਾਲੀ ਆਗੂ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਚੋਣਾਂ ਤੋਂ ਬਾਅਦ ਤੋਂ ਜੇਲ੍ਹ ਵਿੱਚ ਹਨ। ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ‘ਤੇ ਦੋਸ਼ ਲਾਏ ਹਨ। ਕਿ ਉਹ ਉਨ੍ਹਾਂ ਦੇ ਪਤੀ ਬਿਕਰਮ ਮਜੀਠੀਆ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਨਵੇਂ ਝੂਠੇ ਕੇਸ ਵਿੱਚ ਵੀ ਫਸਾ ਸਕਦੇ ਹਨ।
ਉਨ੍ਹਾਂ ਇਸ ਪੱਤਰ ਦੇ ਪੰਨਾ ਨੰਬਰ 5 ਦੇ 14ਵੇਂ ਕਾਲਮ ਵਿੱਚ ਹਰਪ੍ਰੀਤ ਸਿੱਧੂ ਦੀ ਕਾਬਲੀਅਤ ’ਤੇ ਵੀ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਐਸ.ਟੀ.ਐਫ ਦੇ ਮੁਖੀ ਸਨ ਤਾਂ ਉਹ ਵੀ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿੱਚ ਨਾਕਾਮ ਰਹੇ ਸਨ। ਐਸਆਈਟੀ ਮੈਂਬਰ ਹੁੰਦਿਆਂ ਉਨ੍ਹਾਂ ਨੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਦਾ ਝੂਠਾ ਬਿਆਨ ਦਰਜ ਕਰਵਾਇਆ ਸੀ।
ਸਿੱਧੂ-ਮਜੀਠੀਆ ਪਰਿਵਾਰ ਦੀ ਖੂਨੀ ਦੁਸ਼ਮਣੀ
ਗੁਨੀਵ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦੇ ਪਰਿਵਾਰ ਵਿੱਚ ਪੁਰਾਣੀ ਰੰਜਿਸ਼ ਹੈ। ਸਿੱਧੂ ਪਰਿਵਾਰ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇੱਕ ਮਾਸੀ ਨੂੰ ਮਜੀਠੀਆ ਪਰਿਵਾਰ ਨੇ ਮਾਰਿਆ ਸੀ। ਹਰਪ੍ਰੀਤ ਸਿੰਘ ਸਿੱਧੂ ਦੇ ਪਿਤਾ ਦੇ ਸੁਰੱਖਿਆ ਗਾਰਡ ਵੱਲੋਂ ਬਿਕਰਮ ਮਜੀਠੀਆ ਦੇ ਦਾਦਾ ‘ਤੇ ਵੀ ਫਾਇਰਿੰਗ ਕੀਤੀ ਗਈ ਸੀ। ਇਸੇ ਰੰਜਿਸ਼ ਕਾਰਨ ਹਰਪ੍ਰੀਤ ਸਿੱਧੂ ਨੇ ਆਪਣੇ ਅਹੁਦੇ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਵੀ ਕੀਤੀ ਹੈ।
‘ਆਪ’ ਪਾਰਟੀ ਮਜੀਠੀਆ ਤੋਂ ਰੱਖਦੀ ਹੈ ਖੁੰਦਕ
ਗੁਨੀਵ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਦੀ ਸਰਕਾਰ ਵੀ ਬਿਕਰਮ ਮਜੀਠੀਆ ਤੋਂ ਈਰਖਾ ਕਰ ਰਹੀ ਹੈ। ਮਜੀਠੀਆ ਨੇ 2017 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਫਿਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫੀ ਮੰਗ ਕੇ ਮਾਮਲਾ ਖਤਮ ਕਰਵਾਇਆ। ਸੰਸਦ ਮੈਂਬਰ ਸੰਜੇ ਸਿੰਘ ਦੇ ਖਿਲਾਫ ਮਾਮਲਾ ਅਜੇ ਵੀ ਚੱਲ ਰਿਹਾ ਹੈ। ਇਸੇ ਲਈ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂ ਬਿਕਰਮ ਮਜੀਠੀਆ ‘ਤੇ ਖੁੰਦਕ ਰੱਖਦੇ ਹਨ।
ਹਰਪ੍ਰੀਤ ਸਿੱਧੂ ਨੂੰ ਜਾਣ-ਬੁੱਝ ਕੇ ਵਾਧੂ ਚਾਰਜ ਦਿੱਤਾ ਗਿਆ
ਗਨੀਵ ਕੌਰ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਬਿਕਰਮ ਮਜੀਠੀਆ ਦੀ ਬੈਰਕ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਉਣ ਜਾ ਰਹੀ ਹੈ। ਉਸ ਦੇ ਪਿੱਛੇ ਮਜੀਠੀਆ ਨੂੰ ਕਿਸੇ ਹੋਰ ਮਾਮਲੇ ‘ਚ ਫਸਾਉਣਾ ਹੈ।

Related posts

ਬਿਜਲੀ ਨਿਗਮ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੀਂ ਪੰਜਾਬ ਸਰਕਾਰ ਦੇ ਨਾਂ ਦਿੱਤਾ ਮੰਗ ਪੱਤਰ

punjabdiary

Big News – ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਤਰੀ ਕੁਲਦੀਪ ਸਿੰਘ ਨੇ ਵੰਡੇ ਨਿਯੁਕਤੀ ਪੱਤਰ, ਦੋਖੋ ਤਸਵੀਰ

punjabdiary

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ

punjabdiary

Leave a Comment