18 ਜੂਨ – (ਪੰਜਾਬ ਡਾਇਰੀ) ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮੁਦੇ ਉਤੇ ਸਰਕਾਰ ਸਖ਼ਤ ਤੇਵਰ ਦਿਖਾ ਰਹੀ ਹੈ. ਪਿਛਲੀਆਂ ਸਰਕਾਰਾਂ ਦੋਰਾਨ ਹੋਏ ਘਪਲਿਆਂ ਦੀਆਂ ਜਾਂਚਾਂ ਕਰਕੇ ਸਰਕਾਰ ਵਲੋਂ ਵੱਖ ਵੱਖ ਲੋੜੀਦੇ ਘਪਲੇਬਾਜ਼ਾਂ ਮੰਤਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ. ਪੰਜਾਬ ਪੁਲਿਸ ਨੇ ਸਾਬਕਾ ਕਾਂਗਰਸੀ ਐਮਐਲਏ ਜੋਗਿੰਦਰ ਪਾਲ ਭੋਆ ਨੂੰ ਨਾਜਾਇਜ਼ ਮਾਈਨਿੰਗ ਦੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪਠਾਨਕੋਟ ਦੀ ਤਾਰਾਗੜ੍ਹ ਪੁਲਿਸ ਚੌਕੀ ਵਿੱਚ ਕੁਝ ਦਿਨ ਪਹਿਲਾਂ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਪੁਲੀਸ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕਰਦਿਆਂ ਇੱਕ ਮਸ਼ੀਨ, ਟਿੱਪਰ ਅਤੇ ਟਰੈਕਟਰ ਟਰਾਲੀ ਬਰਾਮਦ ਕੀਤੀ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਸਾਰਾ ਮਾਮਲਾ ਗੁਪਤ ਰੱਖਿਆ ਹੋਇਆ ਹੈ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ।
ਦੱਸ ਦਈਏ ਕਿ ਜੋਗਿੰਦਰ ਪਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ ਉਹ 2022 ਵਿਚ ਹਾਰ ਗਏ ਸਨ। ਕਾਂਗਰਸੀ ਆਗੂ ਜੋਗਿੰਦਰਪਾਲ ਭੋਆ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮਾਗਮ ਵਿੱਚ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਸੀ। ਇਸ ਦਾ ਵੀਡੀਓ ਕਾਫੀ ਵਾਇਰਲ ਹੋਇਆ ਸੀ। ਕਾਬਲੇਗੌਰ ਹੈ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਸੀ।