Image default
ਤਾਜਾ ਖਬਰਾਂ

Breaking News- ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

Breaking News- ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 11 ਅਗਸਤ – (ਪੰਜਾਬ ਡਾਇਰੀ) ਮੌਸਮ ਵਿਭਾਗ ਦੇ ਵਲੋਂ ਪੰਜਾਬ ਸਮੇਤ ਗੁਜਰਾਤ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਝਾ, ਦੋਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਖੇਤਰਾਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 11 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 12 ਅਤੇ 13 ਅਗਸਤ ਨੂੰ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ। 14 ਅਗਸਤ ਤੋਂ ਮੁੜ ਮੀਂਹ ਪੈ ਸਕਦਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ।

Related posts

Breaking News- ਸ੍ਰੀ ਆਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਦੀ ਤਿਆਰੀ ਸੰਬੰਧੀ ਸੀਐਮ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

punjabdiary

ਦੁਖਦਾਈ ਖਬਰ: ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਥੰਮ ਜਥੇਦਾਰ ਤੋਤਾ ਸਿੰਘ ਨਹੀਂ ਰਹੇ

punjabdiary

Breaking- ਪੰਚਾਇਤ ਸਕੱਤਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ,ਮਾਮਲਾ ਘਪਲੇਬਾਜੀ ਦਾ

punjabdiary

Leave a Comment