Breaking News- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 26 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਅਸਤੀਫਾ ਨੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਅਨਮੋਲ ਰਤਨ ਸਿੱਧੂ ਭਾਰਤ ਦੇ ਸਹਾਇਕ ਸਾਲਿਸਟਰ ਜਨਰਲ ਅਤੇ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੀ ਸਿੱਧੂ ਨੂੰ ਏਜੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪੇਚ ਅਟਕ ਗਿਆ ਸੀ।
ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 ਨੂੰ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਪਿੰਡ ਦੇ ਸਕੂਲ ਤੋਂ ਮੁੱਢਲੀ ਪੜ੍ਹਾਈ ਕਰਨ ਤੋਂ ਬਾਅਦ ਉਹ 1975 ਵਿੱਚ ਚੰਡੀਗੜ੍ਹ ਆ ਗਿਆ। ਸਰਕਾਰੀ ਕਾਲਜ ਸੈਕਟਰ-11 ਵਿੱਚ ਉਚੇਰੀ ਵਿੱਦਿਆ ਪ੍ਰਾਪਤ ਕੀਤੀ। ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਟ, ਸਿੱਧੂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਉਸਨੇ ਐਲਐਲਐਮ ਅਤੇ ਪੀਐਚਡੀ (ਲਾਅ) ਵੀ ਕੀਤਾ।