Image default
ਤਾਜਾ ਖਬਰਾਂ

Breaking News- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

Breaking News- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

ਫਰੀਦਕੋਟ, 28 ਫਰਵਰੀ – (ਪੰਜਾਬ ਡਾਇਰੀ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀ ਰੈਲੀਆਂ ਲਈ 17 ਅਪ੍ਰੈਲ 2023 ਨੂੰ ਹੋਣ ਵਾਲੇ ਲਿਖਤੀ ਪੇਪਰ ਅਤੇ ਸਰੀਰਕ ਟ੍ਰੇਨਿੰਗ ਦੀ ਤਿਆਰੀ ਕਰਵਾਈ ਜਾਵੇਗੀ। ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਦਿੱਤੀ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਉਸੇ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾਵੇਗੀ ਜਿਸ ਤਰ੍ਹਾਂ ਦਾ ਪੇਪਰ ਪੈਟਰਨ ਪ੍ਰੀਖਿਆ ਵਿੱਚ ਆਉਣਾ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜਿਨ੍ਹਾ ਨੇ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਹੈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਵਸਨੀਕ, ਜਾਤੀ ਦੇ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਦੀ ਫੋਟੋ ਸਟੇਟ ਕਾਪੀ ਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ ਲੈ ਕੇ ਰਿਪੋਰਟ ਕਰਨ।
ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੇ ਨਾਲ ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਟ੍ਰੇਨਿੰਗ ਲਈ ਨੌਜਵਾਨ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾਏ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਨੌਜਵਾਨ ਘੱਟੋ-ਘੱਟ ਦਸਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਕ ਤੇ ਲਿਖਤੀ ਪੇਪਰ ਦੀ ਤਿਆਰੀ ਮੁਫ਼ਤ ਹੋਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 94638-31615 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

Related posts

Breaking- ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ G-20 ਦੀ ਮੀਟਿੰਗ ਜੋ ਕਿ ਸਿੱਖਿਆ ਖੇਤਰ ਵਿੱਚ ਸੰਭਾਵਨਾਵਾਂ ਨੂੰ ਲੈ ਕੇ ਹੋਈ, ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਜਾਣ ਕਰਵਾਇਆ ਗਿਆ

punjabdiary

ਵਾਅਦੇ ਤਾਂ ਪੂਰੇ ਕੀਤੇ ਪਰ ਵਫ਼ਾ ਕੋਈ ਨਹੀਂ ਹੋਇਆ : ਢੋਸੀਵਾਲ

punjabdiary

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਰਾਸ਼ਟਰੀ ਝੰਡਾ

punjabdiary

Leave a Comment