Image default
ਤਾਜਾ ਖਬਰਾਂ

Breaking News- ਬੇਅਦਬੀ ਕੇਸ ‘ਚ ਰਹੇ ਰਾਮ ਰਹੀਮ ਦੇ ਵਕੀਲ, ਦੀ ਨਵੇਂ ਏ. ਜੀ. ਦੀ ਨਿਯੁਕਤੀ ‘ਤੇ ਪਿਆ ਪੰਗਾ

Breaking News- ਬੇਅਦਬੀ ਕੇਸ ‘ਚ ਰਹੇ ਰਾਮ ਰਹੀਮ ਦੇ ਵਕੀਲ, ਦੀ ਨਵੇਂ ਏ. ਜੀ. ਦੀ ਨਿਯੁਕਤੀ ‘ਤੇ ਪਿਆ ਪੰਗਾ

ਚੰਡੀਗੜ੍ਹ, 28 ਜੁਲਾਈ – (ਪੰਜਾਬ ਡਾਇਰੀ) ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਟਕਦੀ ਨਜ਼ਰ ਆ ਰਹੀ ਹੈ। ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਦਰਅਸਲ ਐਡਵੋਕੇਟ ਘਈ ਦੇ ਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਵਕੀਲ ਰਹੇ ਹਨ। ਅਜਿਹੇ ‘ਚ ਵਿਰੋਧੀ ਪਾਰਟੀਆਂ ਤੋਂ ਇਲਾਵਾ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚਾ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਹਨ।
ਮੋਰਚੇ ਦੇ ਆਗੂ ਕਰਨ ਸੁਖਰਾਜ ਸਿੰਘ ਨੇ ਏਜੀ ਦੀ ਨਿਯੁਕਤੀ ‘ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਜਦੋਂਕਿ ਭ੍ਰਿਸ਼ਟ ਮੰਤਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਵਾਲੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਨੂੰ ਪੈਰੋਲ ਦੇਣ ਦੀ ਵਕਾਲਤ ਕਰ ਰਹੇ ਵਿਨੋਦ ਘਈ ਨੂੰ ਏ.ਜੀ. ਲਗਾ ਦਿੱਤਾ।

Related posts

ਆਸਰਾ ਫਾਊਂਡੇਸ਼ਨ” ਵੱਲੋਂ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ

punjabdiary

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ’ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ : ਹਰਪਾਲ ਚੀਮਾ

punjabdiary

Breaking- ਖਹਿਰਾ ਨੇ ਜੋ ਰਾਜਾ ਵੜਿੰਗ ਨੂੰ ਦਿੱਤੀ ਸਲਾਹ, ਨੋਟਿਸ ਦੇ ਚੱਕਰ ਵਿਚ ਫਸੇ

punjabdiary

Leave a Comment