Breaking News- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਲੁਧਿਆਣਾ ਵਿਖੇ ਮੀਟਿੰਗ ਕੀਤੀ
ਚੰਡੀਗੜ੍ਹ, 11 ਫਰਵਰੀ – ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਦਸਤਖ਼ਤ ਮੁਹਿੰਮ ਨੂੰ ਹੋਰ ਤੇਜ ਕਰਕੇ ਘਰ ਘਰ ਤੱਕ ਲਿਜਾਉਣ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸਾਹਿਬਾਨਾਂ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ (ਲੁਧਿਆਣਾ) ਵਿਖੇ ਵਿਚਾਰਾਂ ਦੀ ਸਾਂਝ ਪਾਈ ਅਤੇ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਵਿਚ ਹਿੱਸਾ ਲੈਂਦਿਆਂ ਤਮਾਮ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ ਅਤੇ ਸਿੱਖ ਭਾਈਚਾਰੇ ਨਾਲ ਹੋ ਰਹੇ ਵਿਤਕਰਿਆਂ ਉਤੇ ਵੀ ਗਹਿਰਾਈ ਨਾਲ ਗੱਲਬਾਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਕਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਸਰਕਾਰ ਨੂੰ ਭਗਵੰਤ ਮਾਨ ਨਹੀਂ ਬਲਕਿ ਰਾਘਵ ਚੱਢਾ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਰਤੀ ਘਪਲੇ ਸਾਹਮਣੇ ਆ ਰਹੇ ਹਨ ਅਤੇ ਜ਼ਿਆਦਾਤਰ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਸਰਕਾਰ ਲੀਪਾ ਪੋਚੀ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਲੋਕਾਂ ਨਾਲ ਵੱਡਾ ਧੋਖਾ ਹੋਇਆ ਹੈ।