Image default
ਤਾਜਾ ਖਬਰਾਂ

Breaking News-ਰਾਹੁਲ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ ‘ਚ ਪੰਜਾਬ ਕਾਂਗਰਸ ਦਾ ਹੱਲਾ-ਬੋਲ, ਕਈ ਆਗੂ ਲਏ ਹਿਰਾਸਤ ‘ਚ

ਚੰਡੀਗੜ੍ਹ, 16 ਜੂਨ – (ਪੰਜਾਬ ਡਾਇਰੀ) ਨੈਸ਼ਨਲ ਹੇਰਾਲਡ ਕੇਸ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਨੂੰ ਲਗਾਤਾਰ ED ਦਫ਼ਤਰ ਬੁਲਾਇਆ ਜਾ ਰਿਹਾ ਹੈ ਜਿਸ ਖਿਲਾਫ਼ ਪੰਜਾਬ ਕਾਂਗਰਸ ਨੇ ਅੱਜ ਰਾਜ ਭਵਨ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸੇ ਸੱਦੇ ਤਹਿਤ ਵੀਰਵਾਰ ਨੂੰ ਚੰਡੀਗੜ੍ਹ ‘ਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੂੰ ਰਾਜ ਭਵਨ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡ ਲਗਾ ਕੇ ਪੰਜਾਬ ਕਾਂਗਰਸ ਭਵਨ ਨੇੜੇ ਰੋਕ ਲਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਜਦੋਂ ਇਸ ਦੌਰਾਨ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਰੋਕਣ ਲਈ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ।
ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿਘ ਰਾਜਾ ਵੜਿੰਗ ਦੀ ਅਗਵਾਈ ‘ਚ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਪਰਗਟ ਸਿੰਘ ਸਮੇਤ ਕਈ ਵੱਡੇ ਕਈ ਆਗੂ ਤੇ ਵਰਕਰ ਮੌਜੂਦ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸੀ। ਪੁਲਿਸ ਨੇ ਕਾਂਗਰਸੀ ਆਗੂਆਂ ਨੇ ਅੱਗੇ ਵੱਧਣ ਤੋਂ ਰੋਕਣ ਲਈ ਵਾਟਰ ਕੇਨਨ ਦੀ ਵਰਤੋਂ ਕੀਤੀ ਅਤੇ ਪਾਣੀ ਦੀ ਬੁਛਾੜਾਂ ਮਾਰੀਆਂ। ਇਸ ਦਰਮਿਆਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਸੀ। ਕਾਂਗਰਸੀ ਵਰਕਰ ਤੇ ਨੇਤਾ ਆਪਣੀਆਂ ਮੰਗਾਂ ਉਤੇ ਅੜੇ ਹੋਏ ਹਨ।

Related posts

ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਫੈਸਲੇ (ਵੀਡੀਓ ਵੀ ਦੇਖੋ)

Balwinder hali

Breaking- ਵੱਡੀ ਖ਼ਬਰ – ਫਰੀਦਕੋਟ ਜ਼ਿਲ੍ਹੇ ਦੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ, ਨੂੰ ਸੀਐਮ ਭਗਵੰਤ ਮਾਨ ਨੇ ਕੋਚ ਵਜੋਂ ਭਰਤੀ ਕਰਨ ਦਾ ਭਰੋਸਾ ਦਿੱਤਾ, ਪੂਰੀ ਖ਼ਬਰ ਪੜ੍ਹੋ

punjabdiary

ਅਹਿਮ ਖ਼ਬਰ – ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕਰਨਾ ਸਿਆਸੀ ਦਬਾਅ ਹੈ – ਅਰਵਿੰਦ ਕੇਜਰੀਵਾਲ

punjabdiary

Leave a Comment