Image default
About us ਤਾਜਾ ਖਬਰਾਂ

Breaking News- ਵਿਕਾਸ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਸਬੰਧੀ ਤਿਆਰ ਕੀਤੇ ਜਾਣ ਪ੍ਰੋਜੈਕਟ-ਏ.ਡੀ.ਸੀ

Breaking News- ਵਿਕਾਸ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਸਬੰਧੀ ਤਿਆਰ ਕੀਤੇ ਜਾਣ ਪ੍ਰੋਜੈਕਟ-ਏ.ਡੀ.ਸੀ

ਫਰੀਦਕੋਟ, 2 ਫਰਵਰੀ – (ਪੰਜਾਬ ਡਾਇਰੀ) ਭਾਰਤ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਉਥਾਨ ਲਈ ਚਲਾਈ ਜਾਂਦੀ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਬਾਰੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਵਿਖੇ ਹੋਈ ।ਜਿਸ ਵਿਚ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸ਼ਾਮਿਲ ਹੋਏ।
ਮੀਟਿੰਗ ਵਿਚ ਭਾਰਤ ਸਰਕਾਰ ਵੱਲੋਂ ਕੇਂਦਰੀ ਪ੍ਰਯੋਜਿਤ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,ਫਰੀਦਕੋਟ ਵੱਲੋਂ ਦੱਸਿਆ ਗਿਆ ਕਿ, ਇਸ ਸਕੀਮ ਦਾ ਮਨੋਰਥ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਵਿਆਪਕ ਆਜੀਵਕਾ ਪ੍ਰੋਜੈਕਟ ਤਹਿਤ ਉਨ੍ਹਾਂ ਦੀ ਰੋਜੀ ਰੋਟੀ ਤੇ ਆਮਦਨ ਪੈਦਾ ਕਰਨ ਦੇ ਯੋਗ ਬਣਾਉਣਾ ਹੈ । ਇਸ ਤਹਿਤ ਹੁਨਰ ਵਿਕਾਸ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਲਈ ਪ੍ਰੋਜੈਕਟ ਤਿਆਰ ਕੀਤੇ ਜਾਣੇ ਹਨ। ਸਕੀਮ ਤਹਿਤ ਲਾਭਪਾਤਰੀਆਂ ਲਈ ਸਵੈ ਰੁਜਗਾਰ ਮੁਹੱਈਆ ਕਰਵਾਉਦੇ ਪ੍ਰੋਜੈਕਟ ਤਿਆਰ ਕੀਤੇ ਜਾਣੇ ਹਨ। ਮੀਟਿੰਗ ਵਿਚ ਜਿਲ੍ਹਾ ਸਕਿਲ ਡਿਵੈਲਪਮੈਂਟ ਮੈਨੇਜਰ ਫਰੀਦਕੋਟ ਦੇ ਅਧਿਕਾਰੀ ਨੇ ਵੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਆਦੇਸ਼ ਦਿੱਤਾ ਕਿ ਉਹ ਆਪਣੇ-ਆਪਣੇ ਵਿਭਾਗ ਦੇ ਪ੍ਰੋਜੈਕਟ ਤਿਆਰ ਕਰਕੇ ਭੇਜੇ ਜਾਣ ਤਾਂ ਜੋ ਜਿਲ੍ਹਾ ਪੱਧਰੀ ਕਮੇਟੀ ਤੋਂ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਸਕਣ ।

Advertisement

Related posts

Breaking- ਪੰਜਾਬੀ ਗਾਇਕ ਮਨਕੀਰਤ ਔਲਖ ਫਿਰ ਵਿਵਾਦ ‘ਚ ਗੀਤ ਦੇ ਮਾਮਲੇ ਤੇ, ਵਕੀਲਾਂ ਵਲੋਂ ਕੇਸ ਦਰਜ

punjabdiary

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੁਤੰਤਰਤਾ ਸੈਨਾਨੀ ਅਮਰ ਸਿੰਘ ਸੁਖੀਜਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

punjabdiary

Microsoft 30 ਸਾਲਾਂ ਬਾਅਦ Winodows ਤੋਂ ਹਟਾਉਣ ਜਾ ਰਿਹਾ ਹੈ WordPad

punjabdiary

Leave a Comment