Breaking News- ਵੱਡੀ ਅਪਡੇਟ – ਮੈਂ ਕੋਈ ਸਿਆਸਤ ਨਹੀਂ ਕਰ ਰਿਹਾ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜ਼ਿਲ੍ਹਿਆਂ ਵਿਚ ਨਿਕਲਿਆ ਹਾਂ – ਗਵਰਨਰ ਪੰਜਾਬ
ਚੰਡੀਗੜ੍ਹ, 2 ਫਰਵਰੀ – (ਬਾਬੂਸ਼ਾਹੀ ਬਿਊਰੋ) ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਖੁੱਲ਼੍ਹਾ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰਕੇ ਵਿਖਾਵੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਤਾਂ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ, ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗਾ।
ਉਨ੍ਹਾਂ ਕਿਹਾ ਕਿ, ਸਾਡੇ ਆਰਡਰ ਤਾਂ, ਰਾਜ ਭਵਨ ਤੋਂ ਨਿਕਲਦੇ ਹਨ, ਇਸ ਲਈ ਮੇਰਾ ਫ਼ਰਜ਼ ਬਣਦਾ ਹੈ ਕਿ, ਮੈਂ ਲੋਕਾਂ ਦੀਆਂ ਸਮੱਸਿਆਵਾਂ ਸੁਣਾ। ਇਸ ਦੇ ਨਾਲ ਹੀ ਗਵਰਨਰ ਨੇ ਕਿਹਾ ਪੰਜਾਬ ‘ਚ ਨਸ਼ਾ ਇੱਕ ਵੱਡੀ ਸਮੱਸਿਆ ਹੈ, ਜਿਸ ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ।