Breaking News-16 ਕਰੋੜ ਦੀ ਰਕਮ ਨਾ ਦੇਣ ਕਾਰਨ PGI ਨੇ ਪੰਜਾਬ ਦੇ ਲੋਕਾਂ ਵਾਸੀਆਂ ਦਾ ਮੁਫਤ ਇਲਾਜ ਕੀਤਾ ਬੰਦ
ਚੰਡੀਗੜ੍ਹ, 3 ਅਗਸਤ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀਜੀਆਈ ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਅਫ਼ਸਰਾਂ ਦੀ ਅਣਗਹਿਲੀ ਕਰਕੇ ਹੁਣ ਇਸ ਸਕੀਮ ਤਹਿਤ ਪੰਜਾਬ ਦਾ ਕੋਈ ਵੀ ਵਾਸੀ ਚੰਡੀਗੜ੍ਹ ਦੇ ਪੀ.ਜੀ.ਆਈ ‘ਚ ਨਕਦੀ ਰਹਿਤ ਇਲਾਜ ਨਹੀਂ ਕਰ ਸਕਦਾ ਹੈ।
ਆਯੂਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਦੇ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਦੇ ਤਹਿਤ ਲਾਭ ਲੈਣ ਦੇ ਯੋਗ ਨਹੀਂ ਹੋਣਗੇ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਦੂਜੇ ਰਾਜਾਂ ਦੇ ਲਾਭਪਾਤਰੀ ਆਮ ਵਾਂਗ ਸੇਵਾਵਾਂ ਦਾ ਲਾਭ ਲੈਂਦੇ ਰਹਿਣਗੇ।