ਸੰਗਰੂਰ, 23 ਜੂਨ – (ਪੰਜਾਬ ਡਾਇਰੀ) ਪੰਜਾਬ ਵਿੱਚ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਸਵੇਰੇ 9 ਵਜੇ ਤੱਕ 4.07% ਵੋਟਿੰਗ ਦਰਜ ਕਿਤੀ ਗਈ ਹੈ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ। ਇਸ ਵਾਰ ਹਲਕੇ ਵਿੱਚ 15,69,240 ਵੋਟਰ ਹਨ ਜਿਨ੍ਹਾਂ ਵਿਚੋਂ 8,30,056 ਪੁਰਸ਼, 7,39,140 ਮਹਿਲਾਵਾਂ ਤੇ 44 ਕਿੰਨਰ ਹਨ ਇਨ੍ਹਾਂ ‘ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਵਿੱਚ ਫਸਵੀਂ ਟੱਕਰ ਹੋਣ ਦੀ ਸੰਭਾਵਨਾ ਹੈ।
Breaking News- 2022 ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਕਿਸ ਉਮੀਦਵਾਰਾਂ ਦੀ ਬਦਲੇਗੀ ਕਿਸਮਤ
previous post
next post