Breaking- News – CM ਭਗਵੰਤ ਮਾਨ ਨੇ ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਤੋਂ ਸਿਖਲਾਈ ਲੈਣ ਜਾ ਰਹੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਚੰਡੀਗੜ੍ਹ, 3 ਮਾਰਚ – ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸਾਡੇ ਸਿੱਖਿਆ ਵਿਭਾਗ ਦੇ ਸਾਰੇ ਮੁਲਾਜ਼ਮ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ‘ਤੇ ਲੱਗੇ ਹੋਏ ਨੇ ਟ੍ਰੇਨਿੰਗ ‘ਤੇ ਜਾਣ ਵਾਲੇ ਅਧਿਆਪਕਾਂ ਦੀ ਚੋਣ ‘ਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਜਾ ਸਿਫ਼ਾਰਸ਼ ਨਹੀਂ ਲੱਗੀ । ਉਨ੍ਹਾਂ ਨੇ ਕਿਹਾ ਕਿ NRI’s ਵੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਾਡੀ ਮਦਦ ਕਰਨਾ ਚਾਹੁੰਦੇ ਨੇ
ਉਨ੍ਹਾਂ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਵਾਲੇ ਪ੍ਰਿੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ ਹੈ ਸਾਰੇ ਚੁਣੇ ਹੋਏ ਪ੍ਰਿੰਸੀਪਲਾਂ ਨਾਲ ਸਰਕਾਰ ਵੱਲੋਂ ਇੱਕ ਸਮਝੌਤਾ ਕੀਤਾ ਜਾਂਦਾ ਹੈ ਕਿ ਟ੍ਰੇਨਿੰਗ ਤੋਂ ਵਾਪਿਸ ਪਰਤਣ ‘ਤੇ ਇਨ੍ਹਾਂ ਨੂੰ ਪੰਜਾਬ ਦੇ ਕਿਸੇ ਵੀ ਸਕੂਲ ‘ਚ ਪੜ੍ਹਾਉਣ ਲਈ ਭੇਜਿਆ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਵਰਡ ਕਲਾਸ ਸਿੱਖਿਆ ਦੇਣ ਦੀ ਗਾਰੰਟੀ ਨੂੰ ਪੂਰਾ ਕਰਦੇ ਹੋਏ, ਅੱਜ ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਤੋਂ ਸਿਖਲਾਈ ਲੈਣ ਜਾ ਰਹੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਰਵਾਨਾ ਕੀਤਾ ਗਿਆ।