Breaking News- STF ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਮੈਂਬਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 12 ਜੁਲਾਈ – (ਪੰਜਾਬ ਡਾਇਰੀ) ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦੱਸ ਦੇਈਏ ਕਿ STF ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੰਜ ਬਦਮਾਸ਼ ਨੂੰ ਹਿਰਾਸਤ ਵਿਚ ਲਿਆ ਹੈ। ਇਹ ਗੈਂਗ ਲਾਰੈਂਸ ਬਿਸ਼ਨੋਈ ਲਈ ਹਥਿਆਰਾਂ ਦਾ ਇੰਤਜ਼ਾਮ ਕਰਦੇ ਸੀ ਤੇ ਲਗਜ਼ਰੀ ਕਾਰਾਂ ਵੀ ਚੋਰੀ ਕਰਦੇ ਸਨ। ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਨ੍ਹਾਂ ਵਿਚ ਮੂਸੇਵਾਲਾ ਹੱਤਿਆਕਾਂਡ ਵਿਚ ਗ੍ਰਿਫਤਾਰ ਟੀਨੂ ਭਿਵਾਨੀ ਦਾ ਛੋਟਾ ਭਰਾ ਤੇ ਦੱਖਣੀ ਹਰਿਆਣਾ ਵਿਚ ਬਿਸ਼ਨੋਈ ਗੈਂਗ ਦੇ ਡਰੱਗ ਦਾ ਕਾਰੋਬਾਰ ਸੰਭਾਲਣ ਵਾਲਾ ਚਿਰਾਗ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ ਹਰਿਆਣਾ ਐਸਟੀਐਫ ਨੇ ਇੱਕ ਹੋਰ ਬਦਨਾਮ ਗੈਂਗ ਕਾਲਾ ਜਥੇਦਾਰੀ ਗੈਂਗ ਦੇ 5 ਮੈਂਬਰਾਂ ਨੂੰ ਵੀ ਕਾਬੂ ਕੀਤਾ ਹੈ। ਚੋਰੀ ਦੀਆਂ ਛੇ ਲਗਜ਼ਰੀ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਇਹ ਪੰਜ ਬਦਮਾਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਵਾਈਆਂ ਵੀ ਸਪਲਾਈ ਕਰਦੇ ਸਨ।