Breaking- SGPC ਦੀ ਪ੍ਰਧਾਨਗੀ ਦੀਆਂ ਚੋਣਾਂ ਵਿਚੋਂ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ ਨੂੰ ਪਿੱਛੇ ਛੱਡਿਆ 104 ਵੋਟਾਂ ਨਾਲ ਜਿੱਤੇ
9 ਨਵੰਬਰ – SGPC ਪ੍ਰਧਾਨਗੀ ਦੀਆਂ ਵੋਟਾਂ ਦੇ ਨਤੀਜਾ ਆਉਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲੇ ਬੀਬੀ ਜਗੀਰ ਕੌਰ ਨਾਲ ਸੀ ਜੋ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੀ। ਸ਼੍ਰੋਮਣੀ ਕਮੇਟੀ (SGPC) ਦੀ ਚੋਣ ’ਚ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਿੱਤਣ ’ਤੇ ਵਧਾਈ ਦਿੰਦਿਆ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ, ” ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਹਰਜਿੰਦਰ ਸਿੰਘ ਧਾਮੀ ਨੂੰ ਬਹੁਤ ਬਹੁਤ ਮੁਬਾਰਕਾਂ।” SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਬਲਦੇਵ ਸਿੰਘ ਕਾਇਮਪੁਰ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਤੇ ਨਾਲ ਹੀ ਅਵਤਾਰ ਸਿੰਘ, ਫਤਿਹਗੜ੍ਹ ਸਾਹਿਬ ਨੂੰ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਨ੍ਹਾਂ ਨੁਮਾਇੰਦਿਆ ਤੋਂ ਇਲਾਵਾ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।