Image default
ਅਪਰਾਧ

BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਰੋਕਣ ‘ਤੇ ਨਹੀਂ ਸੀ ਰੁਕਿਆ

BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਰੋਕਣ ‘ਤੇ ਨਹੀਂ ਸੀ ਰੁਕਿਆ

 

 

 

Advertisement

ਤਰਨਤਾਰਨ, 11 ਅਗਸਤ (ਰੋਜਾਨਾ ਸਪੋਕਸਮੈਨ)- ਪੰਜਾਬ ਵਿਚ ਸੀਮਾ ਸੁਰੱਖਿਆ ਬਲ ਨੇ ਭਾਰਤੀ ਸਰਹੱਦ ਵਿਚ ਦਾਖਲ ਹੋਏ ਇਕ ਪਾਕਿਸਤਾਨੀ ਨਾਗਰਿਕ ਨੂੰ ਢੇਰ ਕਰ ਦਿਤਾ ਹੈ। ਉਹ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਫਿਲਹਾਲ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ, ਮਾਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਬੀਐਸਐਫ ਵਲੋਂ ਦਿਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ। ਤਰਨਤਾਰਨ ਸਰਹੱਦ ‘ਤੇ ਗਸ਼ਤ ਕਰ ਰਹੇ ਬੀਐਸਐਫ ਦੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਹਰਕਤ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਚਾਰਜ ਸੰਭਾਲ ਲਿਆ। ਉਦੋਂ ਹੀ ਇਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿਚ ਦਾਖਲ ਹੋਇਆ।
ਚੇਤਾਵਨੀ ਦਿੰਦੇ ਹੋਏ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਵਾਪਸ ਜਾਣ ਲਈ ਕਿਹਾ, ਪਰ ਜਦੋਂ ਉਹ ਨਾ ਰੁਕਿਆ ਅਤੇ ਕੰਡਿਆਲੀ ਤਾਰ ਵੱਲ ਆਉਂਦਾ ਰਿਹਾ ਤਾਂ ਬੀਐਸਐਫ ਦੇ ਜਵਾਨਾਂ ਨੂੰ ਨਿਯਮਾਂ ਅਨੁਸਾਰ ਘੁਸਪੈਠੀਏ ਨੂੰ ਗੋਲੀ ਮਾਰ ਕੇ ਮਾਰ ਦਿਤੀ। ਬੀਐਸਐਫ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਘੁਸਪੈਠੀਏ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਪਾਕਿਸਤਾਨ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Related posts

ਵਿਜੀਲੈਂਸ ਨੇ ਵੱਢੀ ਲੈਣ ਦੇ ਦੋਸ਼ ‘ਚ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕੀਤੇ ਗ੍ਰਿਫ਼ਤਾਰ

punjabdiary

Sidhu Moosewala Murder Case- ਪਿਤਾ ਦਾ ਛਲਕਿਆ ਦਰਦ ਸੀ.ਐਮ. ਮਾਨ ਨੂੰ ਲਿਖੀ ਚਿੱਠੀ, ਸਰਕਾਰ ਤੋਂ ਮੰਗਿਆ ਇਨਸਾਫ਼

punjabdiary

1984 ਸਿੱਖ ਨਸਲਕੁਸ਼ੀ ਮਾਮਲਾ: ਮੁਲਜ਼ਮ ਜਗਦੀਸ਼ ਟਾਈਟਲਰ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਕੀਤੀ ਦਾਖਲ

punjabdiary

Leave a Comment