Monday, August 25, 2025
Google search engine
HomeਅਪਰਾਧCabinet Minister Sanjeev Arora: 'ਆਪ' ਦੇ ਨਵੇਂ ਮੰਤਰੀ ਨੂੰ ਝਟਕਾ! ਹਾਈ ਕੋਰਟ...

Cabinet Minister Sanjeev Arora: ‘ਆਪ’ ਦੇ ਨਵੇਂ ਮੰਤਰੀ ਨੂੰ ਝਟਕਾ! ਹਾਈ ਕੋਰਟ ਵਿੱਚ ਚੋਣ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲੁਧਿਆਣਾ ਉਪ ਚੋਣ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ, ਪਰ ਹੁਣ ਸੰਜੀਵ ਅਰੋੜਾ ਨੂੰ ਝਟਕਾ ਲੱਗ ਸਕਦਾ ਹੈ। ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਇਕ ਵਿਅਕਤੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨ ਦੇ ਵਿੱਚ ਕਿਹਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਦੌਰਾਨ ਆਪਣੀ ਬਹੁਤ ਸਾਰੀ ਜਾਣਕਾਰੀ ਲੁਕਾਈ ਸੀ।

ਇਹ ਵੀ ਪੜ੍ਹੋ- Karan Aujla-Honey Singh Notice Punjab Women Commision: ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਅਸ਼ਲੀਲ ਭਾਸ਼ਾ ਨੂੰ ਲੈ ਕੇ ਡੀਜੀਪੀ ਨੂੰ ਲਿਖਿਆ ਪੱਤਰ

ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੰਜੀਵ ਅਰੋੜਾ ਨੇ ਚੋਣਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਖਰਚ ਕੀਤਾ ਸੀ। ਉਨ੍ਹਾਂ ਦੀ ਆਮਦਨ ਬਾਰੇ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ ਗਈ। ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਕਰੋੜਾਂ ਰੁਪਏ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਖਰਚ ਕੀਤੇ ਗਏ। ਡਾ. ਮੱਲ੍ਹੀ ਦੇ ਵਕੀਲਾਂ ਨੇ ਕਿਹਾ ਕਿ ਇਹ ਸਿਰਫ਼ ਖਰਚੇ ਲੁਕਾਉਣ ਦਾ ਮਾਮਲਾ ਨਹੀਂ ਹੈ, ਸਗੋਂ ਗੈਰ-ਕਾਨੂੰਨੀ ਚੋਣ ਮੁਹਿੰਮ ਰਣਨੀਤੀ ਅਤੇ ਭ੍ਰਿਸ਼ਟ ਆਚਰਣ ਦਾ ਮਾਮਲਾ ਵੀ ਹੈ।

ਇਹ ਵੀ ਪੜ੍ਹੋ- Donald Trump Tariff Attack : ਦੂਜੇ ਦੇਸ਼ ਵੀ ਰੂਸ ਨਾਲ ਕਰਦੇ ਹਨ ਵਪਾਰ, ਫਿਰ ਸਿਰਫ਼ ਭਾਰਤ ਨੂੰ ਹੀ ਕਿਉਂ ਬਣਾਇਆ ਜਾ ਰਿਹਾ ਨਿਸ਼ਾਨਾ? ਟਰੰਪ ਨੇ ਕੀ ਦਿੱਤਾ ਜਵਾਬ

ਉਨ੍ਹਾਂ ਨੇ ਅਦਾਲਤ ਦੇ ਵਿੱਚ ਦਸਤਾਵੇਜ਼ੀ ਸਬੂਤ ਵੀ ਪੇਸ਼ ਕੀਤੇ ਹਨ, ਜੋ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਦੇ ਹਨ। ਡਾ. ਮੱਲ੍ਹੀ ਦੇ ਬੁਲਾਰੇ ਨੇ ਕਿਹਾ ਕਿ ਚੋਣਾਂ ਵਿੱਚ ਖਰਚ ਸੀਮਾ ਦੀ ਉਲੰਘਣਾ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਦੀ ਹੈ। ਇਹ ਪਟੀਸ਼ਨ ਜਵਾਬਦੇਹੀ ਯਕੀਨੀ ਬਣਾਉਣ ਲਈ ਦਾਇਰ ਕੀਤੀ ਗਈ ਹੈ। ਅਦਾਲਤ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਾਮਲੇ ਦੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਹੈ।


-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments