Image default
About us

CM ਮਾਨ ਦਾ ਕਿਸਾਨਾਂ ਦੇ ਧਰਨੇ ‘ਤੇ ਤਿੱਖਾ ਨਿਸ਼ਾਨਾ, ਕਿਹਾ- ਸੜਕਾਂ ਰੋਕ ਕੇ ਲੋਕਾਂ ਨੂੰ ਆਪਣੇ ਖਿਲਾਫ ਨਾ ਕਰੋ…

CM ਮਾਨ ਦਾ ਕਿਸਾਨਾਂ ਦੇ ਧਰਨੇ ‘ਤੇ ਤਿੱਖਾ ਨਿਸ਼ਾਨਾ, ਕਿਹਾ- ਸੜਕਾਂ ਰੋਕ ਕੇ ਲੋਕਾਂ ਨੂੰ ਆਪਣੇ ਖਿਲਾਫ ਨਾ ਕਰੋ…

 

 

 

Advertisement

 

ਚੰਡੀਗੜ੍ਹ, 22 ਨਵੰਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਸਾਨ ਯੂਨੀਅਨ ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।

ਕਿਸਾਨ ਯੂਨੀਅਨ ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ, ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ, ਯੂਨੀਅਨ ਵਾਲਿਆਂ ਨੂੰ ਧਰਨੇ ਲਾਉਣ ਲਈ ਬੰਦੇ ਨਹੀਂ ਲੱਭਣੇ। CM ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।

Advertisement

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਕਿ ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ।

Related posts

ਮੁੱਖ ਮੰਤਰੀ ਨੇ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

punjabdiary

ਮੈਰਿਟ ਸੂਚੀ ’ਚ ਨਾਮ ਦਰਜ ਕਰਵਾਉਣ ਵਾਲੇ ਪੰਜ ਬੱਚਿਆਂ ਦਾ 31-31 ਹਜਾਰ ਨਗਦ ਰਾਸ਼ੀ ਨਾਲ ਸਨਮਾਨ

punjabdiary

ਫਰੀਦਕੋਟ ਜ਼ਿਲ੍ਹੇ ‘ਚ 9 ਦਸੰਬਰ 2023 ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

punjabdiary

Leave a Comment