CM ਮਾਨ ਦਾ ਵੱਡਾ ਫੈਸਲਾ- ‘ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਲਗਾਈ ਪਾਬੰਦੀ’
Advertisement
ਚੰਡੀਗੜ੍ਹ, 30 ਅਕਤੂਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
Advertisement
ਦੱਸ ਦੇਈਏ ਕਿ ਬੀਤੇ ਦਿਨੀਂ ਬਟਾਲਾ ਦੇ ਪਿੰਡ ਸਰਚੂਰ ਵਿਚ ਛਿੰਙ ਮੇਲੇ ਦੌਰਾਨ ਸਟੰਡ ਕਰਦੇ ਹੋਏ ਸਟੰਟਮੈਨ ਸੁਖਮਨਦੀਪ ਸਿੰਘ ਦੀ ਮੌਤ ਹੋ ਗਈ ਸੀ। ਸਟੰਟ ਕਰਦੇ ਹੋਏ ਸੁਖਮਨਦੀਪ ਸਿੰਘ ਆਪਣੇ ਹੀ ਟਰੈਕਟਰ ਥੱਲੇ ਆ ਗਿਆ।