Image default
About us

CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ”

CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ”

 

 

 

Advertisement

 

ਚੰਡੀਗੜ੍ਹ, 9 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਤੇ ਰਾਜਾ ਵੜਿੰਗ ਵਿਚਾਲੇ ਝੋਨੇ ਦੀ ਫ਼ਸਲ ਉੱਤੇ ਦਿੱਤੀ ਜਾਣ ਵਾਲੀ MSP ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟਰ ‘ਤੇ ਇੱਕ ਪੋਸਟ ਸਾਂਝਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਪੱਖ ‘ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ।

ਇਸ ਦੇ ਨਾਲ ਉਨ੍ਹਾਂ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ‘ਚ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ‘ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ‘ਤੇ MSP ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਕਾਫ਼ੀ ਫਾਇਦਾ ਵੀ ਹੋ ਰਿਹਾ ਹੈ।

Advertisement

ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ ‘ਤੇ ਵੀ MSP ਨੂੰ ਯਕੀਨੀ ਬਣਾਉਣਾ ਪਵੇਗਾ, ਤਾਂ ਜੋ ਕਿਸਾਨ ਝੋਨੇ ਨੂੰ ਬਦਲ ਕੇ ਬਾਕੀ ਫ਼ਸਲਾਂ ਨੂੰ ਵੀ ਬੇਝਿਜਕ ਹੋ ਕੇ ਬੀਜ ਸਕਣ ਤੇ ਲਾਭ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇਗਾ। ਇਸ ਬਾਰੇ 11 ਜੁਲਾਈ 2020 ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਫੀਡੇਵਿਟ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ, ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ ਕਹਿਣਾ। ਕੀ ਭਗਵੰਤ ਮਾਨ ਜੀ ਇਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੇ ਹੋ?

Advertisement

Related posts

ਬਾਰਿਸ਼ਾ ਨਾਲ ਹੋਏ ਖਰਾਬੇ ਲਈ ਖੇਤੀਬਾੜੀ ਵਿਭਾਗ ਕਰੇਗਾ ਕਿਸਾਨਾਂ ਲਈ ਪਨੀਰੀ ਦਾ ਪ੍ਰਬੰਧ -ਡਿਪਟੀ ਕਮਿਸ਼ਨਰ ਫਰੀਦਕੋਟ

punjabdiary

Breaking- ਇਕ ਹੋਰ ਵਿਧਾਇਕ ਦਾ ਨਾਂ ਵਿਜੀਲੈਂਸ ਵਿਭਾਗ ਦੀ ਲਿਸਟ ਵਿਚ, ਵਿਭਾਗ ਵੱਲੋਂ ਪੁੱਛਗਿੱਛ ਜਾਰੀ

punjabdiary

Breaking- ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈਜ਼ ਦੇ ਕੇਸਾਂ ਦੀ ਕੀਤੀ ਸੁਣਵਾਈ

punjabdiary

Leave a Comment