Image default
About us

CM ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਦਿਤੇ ਨਿਰਦੇਸ਼

CM ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਦਿਤੇ ਨਿਰਦੇਸ਼

 

 

 

Advertisement

ਚੰਡੀਗੜ੍ਹ, 16 ਅਗਸਤ (ਰੋਜਾਨਾ ਸਪੋਕਸਮੈਨ)- ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਨੂੰ ਲੈ ਕੇ ਖ਼ਤਰੇ ਦੀ ਘੰਟੀ ਵੱਜ ਗਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਐੱਨ. ਡੀ. ਆਰ. ਐੱਫ. ਅਤੇ ਅਧਿਕਾਰੀਆਂ ਨੂੰ ਤੈਨਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਸੀ। ਡੈਮ ਤੋਂ ਛੱਡੇ ਗਏ ਪਾਣੀ ਨੇ ਕੁਝ ਘੰਟਿਆਂ ’ਚ ਤਬਾਹੀ ਮਚਾ ਦਿਤੀ। ਹੜ੍ਹ ਵਰਗੇ ਹਾਲਾਤ ਨੂੰ ਦੇਖਦਿਆਂ ਰੋਪੜ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲਾਤ ਨਾਲ ਨਜਿੱਠਣ ਲਈ ਫ਼ੌਜ ਤੋਂ ਮਦਦ ਮੰਗੀ ਹੈ।

Related posts

ਭ੍ਰਿਸ਼ਟਾਚਾਰ ਦੀਆਂ 4 ਲੱਖ ਤੋਂ ਵੱਧ ਸ਼ਿਕਾਇਤਾਂ ਪਰ .00001 ਤੋਂ ਵੀ ਘੱਟ ਮਾਮਲਿਆਂ ‘ਚ ਹੋਈ ਕਾਰਵਾਈ-ਖਹਿਰਾ

punjabdiary

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

punjabdiary

ਹੁਣ ਨਹੀਂ ਹੋਣਗੇ ਪੇਪਰ ਲੀਕ, ਕੇਂਦਰ ਸਰਕਾਰ ਨੇ ਸਖ਼ਤ ਸਜ਼ਾ ਤੇ ਮੋਟੇ ਜ਼ੁਰਮਾਨੇ ਵਾਲਾ ਲਾਗੂ ਕੀਤਾ ਕਾਨੂੰਨ

punjabdiary

Leave a Comment