Wednesday, May 13, 2026
Google search engine
HomeਅਪਰਾਧCM ਮਾਨ ਅਤੇ ਸੁਨੀਲ ਜਾਖੜ ਨੂੰ ਬੰਬ ਧਮਾਕੇ ਦੀ ਧਮਕੀ, ਸੁਰੱਖਿਆ ਏਜੰਸੀਆਂ...

CM ਮਾਨ ਅਤੇ ਸੁਨੀਲ ਜਾਖੜ ਨੂੰ ਬੰਬ ਧਮਾਕੇ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਜਾਣਕਾਰੀ ਮੁਤਾਬਕ ਇਹ ਧਮਕੀ ਭਰੇ ਈਮੇਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰਤ ਈਮੇਲ ਪਤਿਆਂ ‘ਤੇ ਭੇਜੇ ਗਏ ਹਨ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ।

ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਭਰੇ ਈਮੇਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰਤ ਈਮੇਲ ਪਤਿਆਂ ‘ਤੇ ਭੇਜੇ ਗਏ ਹਨ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ।

ਧਮਕੀ ਭਰੇ ਈਮੇਲਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਅਤੇ ਭਾਜਪਾ ਆਗੂਆਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਬੰਬ ਧਮਾਕੇ ਰਾਹੀਂ ਨਿਸ਼ਾਨਾ ਬਣਾਇਆ ਜਾਵੇਗਾ। ਇਹ ਈਮੇਲਾਂ ਅਤੇ ਸਬੰਧਤ ਸ਼ਿਕਾਇਤਾਂ ਚੰਡੀਗੜ੍ਹ ਪੁਲਿਸ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਧਮਕੀ ਭਰੇ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਅਤੇ ਦਿੱਲੀ ਸਥਿਤ ਭਾਜਪਾ ਦਫਤਰਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਹਨ, ਜਦਕਿ ਸੁਨੀਲ ਜਾਖੜ ਪੰਜਾਬ ਭਾਜਪਾ ਹੈੱਡਕੁਆਰਟਰ ਵਿੱਚ ਮੌਜੂਦ ਹਨ। ਧਮਕੀ ਭਰੇ ਈਮੇਲ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਭਾਜਪਾ ਦਫਤਰ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਦਫਤਰ ਦੇ ਆਲੇ-ਦੁਆਲੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

ਧਮਾਕਿਆਂ ਦੇ ਸਮੇਂ ਦਾ ਵੀ ਕੀਤਾ ਜ਼ਿਕਰ
ਧਮਕੀ ਭਰੇ ਈਮੇਲਾਂ ਵਿੱਚ ਸੰਭਾਵਿਤ ਧਮਾਕਿਆਂ ਦੇ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਈਮੇਲ ਅਨੁਸਾਰ ਮੁੱਖ ਮੰਤਰੀ ਨਿਵਾਸ ‘ਤੇ ਧਮਾਕਾ ਦੁਪਹਿਰ 1:11 ਵਜੇ ਅਤੇ ਭਾਜਪਾ ਦਫਤਰ ਵਿੱਚ ਰਾਤ 9:11 ਵਜੇ ਕਰਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਧਮਾਕੇ ਦੀ ਤਾਰੀਖ ਨਹੀਂ ਦੱਸੀ ਗਈ। ਇਸ ਤੋਂ ਇਲਾਵਾ ਈਮੇਲ ਵਿੱਚ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਗੱਲ ਕਰਦੇ ਹੋਏ 1984 ਦੇ ਦੰਗਿਆਂ ਦਾ ਵੀ ਹਵਾਲਾ ਦਿੱਤਾ ਗਿਆ ਹੈ।

ਫਿਲਹਾਲ ਚੰਡੀਗੜ੍ਹ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਭੇਜਣ ਵਾਲਿਆਂ ਦੀ ਪਛਾਣ ਕਰਨ ਅਤੇ ਮਾਮਲੇ ਦੀ ਪੂਰੀ ਜਾਂਚ ਕਰਨ ਲਈ ਕਾਰਵਾਈ ਜਾਰੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments