Image default
About us

CM ਮਾਨ ਦਾ ਵੱਡਾ ਐਲਾਨ, ਹੁਣ ਮੂੰਗੀ ਦੀ ਫਸਲ ‘ਤੇ ਵੀ MSP ਦੇਵੇਗੀ ਪੰਜਾਬ ਸਰਕਾਰ

CM ਮਾਨ ਦਾ ਵੱਡਾ ਐਲਾਨ, ਹੁਣ ਮੂੰਗੀ ਦੀ ਫਸਲ ‘ਤੇ ਵੀ MSP ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ, 6 ਮਈ – (ਪੰਜਾਬ ਡਾਇਰੀ) ਪੰਜਾਬ ਸਰਕਾਰ ਚੋਣਾਂ ਵਿਚ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫਾ ਦੇਣ ਤੋਂ ਬਾਅਦ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਹੁਣ ਪੰਜਾਬ ਸਰਕਾਰ ਨੇ ਕਣਕ ਅਤੇ ਝੋਨੇ ਤੋਂ ਬਾਅਦ ਮੂੰਗੀ ਦੀ ਫਸਲ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਸੁਣਾਉਂਦੇ ਹੋਏ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿਚ ਜੋ ਵੀ ਮੂੰਗੀ ਦੀ ਪੈਦਾਵਾਰ ਹੋਵੇਗੀ, ਸਰਕਾਰ ਉਸ ਨੂੰ ਐਮਐਸਪੀ ’ਤੇ ਖਰੀਦੇਗੀ। ਅਜਿਹੀ ਸਥਿਤੀ ਵਿਚ ਜੇਕਰ ਕਿਸਾਨ ਮੂੰਗੀ ਦੀ ਫ਼ਸਲ ਬੀਜਣਾ ਚਾਹੁੰਦਾ ਹੈ ਤਾਂ ਉਸ ਨੂੰ ਜ਼ਰੂਰ ਬੀਜਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕਿਸਾਨ ਮੂੰਗੀ ਤੋਂ ਬਾਅਦ ਝੋਨੇ ਦੀ 126 ਕਿਸਮ ਅਤੇ ਬਾਸਮਤੀ ਬੀਜ ਸਕਦੇ ਹਨ।

Related posts

ਯੂਨੀਵਰਸਿਟੀ ਮੁਲਾਜ਼ਮ ਦੀ ਮੌਤ ਉਪਰੰਤ ਪਰਿਵਾਰਕ ਮੈਬਰਾਂ ਨੂੰ ਦਸ ਲੱਖ ਰੁਪਏ ਦਾ ਚੈੱਕ ਕੀਤਾ ਭੇਟ

punjabdiary

‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

punjabdiary

Breaking News- ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਕਰਕੇ ਗੌਰਮਿੰਟ ਟੀਚਰਜ਼ ਯੂਨੀਅਨ ‘ਚ ਰੋਸ

punjabdiary

Leave a Comment