Image default
About us

CM ਮਾਨ ਦਾ ਵੱਡਾ ਫੈਸਲਾ, ਟਰਾਂਸਪੋਰਟ ਵਿਭਾਗ ਦੇ ਨਿੱਜੀ ਆਪ੍ਰੇਟਰਾਂ ਨੂੰ ਟੈਕਸ ਭਰਨ ਦੀ ਛੋਟ ‘ਚ ਕੀਤਾ ਵਾਧਾ

CM ਮਾਨ ਦਾ ਵੱਡਾ ਫੈਸਲਾ, ਟਰਾਂਸਪੋਰਟ ਵਿਭਾਗ ਦੇ ਨਿੱਜੀ ਆਪ੍ਰੇਟਰਾਂ ਨੂੰ ਟੈਕਸ ਭਰਨ ਦੀ ਛੋਟ ‘ਚ ਕੀਤਾ ਵਾਧਾ

 

 

ਚੰਡੀਗੜ੍ਹ, 1 ਜੁਲਾਈ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਦੀ ਬੈਠਕ ਵਿੱਚ ਰਾਹਤ ਭਰਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਹਰ ਮਹੀਨੇ ਨਿਜੀ ਆਪ੍ਰੇਟਰਾਂ ਨੂੰ ਟੈਕਸ ਭਰਨ ਲਈ 4 ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਇਸ ਛੋਟ ਨੂੰ 2 ਹੋਰ ਦਿਨ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਰ ਮਹੀਨੇ ਆਪ੍ਰੇਟਰਾਂ ਨੂੰ 6 ਦਿਨ ਦੀ ਛੋਟ ਦਿੱਤੀ ਜਾਵੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੀ ਫਾਇਦਾ ਹੋਵੇਗਾ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਗਿਣਤੀ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ ਕਿ ਟੈਕਸ ਛੋਟ ਦੇ ਦਿਨ ਵਧਾ ਕੇ 6 ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਮੁਤਾਬਕ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੇ ਫੀਡਬੈਕ ‘ਤੇ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਰਕਾਰ ਦੇ ਹਰ ਕਦਮ ਦਾ ਲਾਭ ਉਠਾ ਸਕਣ।

Advertisement

Related posts

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਕੀਤਾ

punjabdiary

ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ਤੋਂ ਵਾਪਸ ਬੁਲਾਇਆ, ਨਿੱਝਰ ਵਿਵਾਦ ਤੋਂ ਬਾਅਦ ਭਾਰਤ ਨੇ ਦੇਸ਼ ਛੱਡਣ ਦੇ ਦਿੱਤੇ ਸੀ ਹੁਕਮ

punjabdiary

ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਕੀਤੀ ਨਿੰਦਾ

punjabdiary

Leave a Comment